ਭਗਵੰਤ ਮਾਨ ਸਰਕਾਰ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਡਰਾਉਣ ਧਮਕਾਉਣ ਲਈ ਵਿਜੀਲੈਂਸ ਵਿਭਾਗ ਦਾ ਦੁਰਉਪਯੋਗ ਕਰ ਰਹੀ ਹੈ:- ਸੰਜੀਵ ਵਸ਼ਿਸ਼ਟ

ਪੰਜਾਬ

ਭਾਜਪਾ ਵਿੱਚ ਸ਼ਾਮਿਲ ਹੋਣ ਮਗਰੋਂ ਰਣਜੀਤ ਸਿੰਘ ਗਿੱਲ ਦੇ ਟਿਕਾਣਿਆਂ ‘ਤੇ ਵਿਜੀਲੈਂਸ ਦੀ ਰੇਡ – ਭਾਜਪਾ ਵੱਲੋਂ ਰਾਜਨੀਤਿਕ ਬਦਲੇ ਦੀ ਨਿਖ਼ੇਧੀ

ਮੋਹਾਲੀ 2 ਅਗਸਤ ,ਬੋਲੇ ਪੰਜਾਬ ਬਿਊਰੋ;

ਭਾਜਪਾ ਜਿਲਾ ਮੋਹਾਲੀ ਦੀ ਟੀਮ ਵੱਲੋ ਅੱਜ ਭਗਵੰਤ ਮਾਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਤੇ ਡਿਪਟੀ ਕਮਿਸ਼ਨਰ ਦੇ ਨੁਮਾਇੰਦੇ ਨੂੰ ਭਾਜਪਾ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਵਿੱਚ ਮੈਮੋਰੰਡਮ ਸੌਂਪਿਆ।ਭਾਜਪਾ ਨੇ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਦੋਸ਼ ਲਗਾਇਆ ਕਿ
ਰਣਜੀਤ ਸਿੰਘ ਗਿੱਲ, ਜਿਨ੍ਹਾਂ ਉਤੇ ਭਗਵੰਤ ਮਾਨ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਦਬਾਅ ਬਣਾਇਆ ਜਾ ਰਿਹਾ ਸੀ, ਨੇ ਕੱਲ੍ਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ। ਉਨ੍ਹਾਂ ਦੇ ਇਹ ਫੈਸਲਾ ਲੈਣ ਦੇ ਤੁਰੰਤ ਬਾਅਦ ਹੀ ਵਿਜੀਲੈਂਸ ਵਿਭਾਗ ਵੱਲੋਂ ਉਨ੍ਹਾਂ ਦੇ ਟਿਕਾਣਿਆਂ ’ਤੇ ਰੇਡ ਮਾਰੀ ਗਈ, ਜੋ ਸਾਫ਼ ਤੌਰ ’ਤੇ ਰਾਜਨੀਤਿਕ ਪ੍ਰੇਰਿਤ ਕਾਰਵਾਈ ਹੈ।
ਉਨ੍ਹਾਂ ਕਿਹਾ

ਭਾਜਪਾ ਇਸ ਤਰੀਕੇ ਦੀ ਬਦਲਾਖੋਰੀ ਅਤੇ ਤਨਾਸ਼ਾਹੀ ਕਾਰਵਾਈ ਦੀ ਸਖ਼ਤ ਨਿੰਦਾ ਕਰਦੀ ਹੈ।

ਭਾਜਪਾ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਲੋਕਤੰਤਰ ਅਤੇ ਨਿਆਂ ਨੂੰ ਬਚਾਉਣ ਲਈ ਅਜਿਹੀਆਂ ਹਰਕਤਾਂ ਦਾ ਹਰ ਪੱਧਰ ‘ਤੇ ਵਿਰੋਧ ਕੀਤਾ ਜਾਵੇਗਾ।ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ ਅਤੇ ਆਪਣੇ ਰਾਜਨੀਤਕ ਵਿਰੋਧੀਆਂ ਨੂੰ ਡਰਾਉਣ ਧਮਕਾਉਣ ਲਈ ਵਿਜੀਲੈਂਸ ਵਿਭਾਗ ਦਾ ਦੂਰ ਪ੍ਰਯੋਗ ਕਰ ਰਹੀ ਹੈ ਜ਼ੋ ਕਿ ਲੋਕਤੰਤਰ ਲਈ ਬਹੁਤ ਘਾਤਕ ਹੈ ।ਉਨ੍ਹਾਂ ਕਿਹਾ ਕਿ ਭਾਜਪਾ ਭਗਵੰਤ ਮਾਨ ਸਰਕਾਰ ਦੀਆਂ ਅਜਿਹੀਆਂ ਕਾਰਵਾਈਆਂ ਤੋਂ ਡਰਨ ਵਾਲੀ ਨਹੀਂ ਹੈ। ਇਸ ਮੌਕੇ ਤੇ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ,ਤਜਿੰਦਰ ਸਿੰਘ ਸਰਾਂ,ਕਮਲਦੀਪ ਸਿੰਘ ਸੈਣੀ ਸੰਜੀਵ ਖੰਨਾ ਜ਼ੀਰਕਪੁਰ, ਗੁਰਦਰਸ਼ਨ ਸਿੰਘ ਸੈਣੀ, ਜੱਗੀ ਔਜਲਾ, ਐਡਵੋਕੇਟ ਐਨ ਕੇ ਵਰਮਾ, ਸੁਖਵਿੰਦਰ ਸਿੰਘ ਗੋਲਡੀ, ਅਭਿਸ਼ੇਕ ਠਾਕੁਰ,ਤਾਹਿਲ ਸ਼ਰਮਾ ਪ੍ਰਧਾਨ ਯੂਵਾ ਮੋਰਚਾ,ਨਵੀਨ ਸਾਂਗਵਾਨ ਅਤੇ ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਸ਼ਾਮਲ ਸਨ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।