Dubai ਵਿੱਚ ਟੈਂਕਰ ਪਲਟਣ ਨਾਲ ਪੰਜਾਬੀ ਨੌਜਵਾਨ ਦੀ ਮੌਤ, 2 ਭੈਣਾਂ ਦਾ ਇਕਲੌਤਾ ਭਰਾ ਸੀ

ਪੰਜਾਬ

ਕਪੂਰਥਲਾ, 3 ਅਗਸਤ ,ਬੋਲੇ ਪੰਜਾਬ ਬਿਊਰੋ;

ਨਵੰਬਰ 2024 ਵਿੱਚ ਬਿਹਤਰ ਭਵਿੱਖ ਅਤੇ ਰੁਜ਼ਗਾਰ ਦੀ ਭਾਲ ਵਿੱਚ ਕਪੂਰਥਲਾ ਤੋਂ ਦੁਬਈ ਗਏ ਲੜਕੇ ਦੀ ਟੈਂਕਰ ਪਲਟਣ ਨਾਲ ਨੌਜਵਾਨ ਦੀ ਮੌਤ ਹੋ ਗਈ। ਉਹ ਟੈਂਕਰ ਡਰਾਈਵਰ ਵਜੋਂ ਕੰਮ ਕਰਦਾ ਸੀ ਹਾਦਸਾ ਕੱਲ੍ਹ ਹੋਇਆ। ਪਰਿਵਾਰ ਨੂੰ ਅੱਜ ਸਵੇਰੇ ਇਸ ਬਾਰੇ ਜਾਣਕਾਰੀ ਮਿਲੀ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ ਹੈ, ਜੋ ਸੁਲਤਾਨਪੁਰ ਲੋਧੀ ਦਾ ਰਹਿਣ ਵਾਲਾ ਸੀ। ਦੁਬਈ ਵਿੱਚ ਹੋਏ ਹਾਦਸੇ ਤੋਂ ਬਾਅਦ ਨਵਜੋਤ ਨੂੰ ਵੀ ਹਸਪਤਾਲ ਲਿਜਾਇਆ ਗਿਆ ਸੀ, ਪਰ ਉਸ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਗਈ।

ਹਾਦਸੇ ਦੀ ਖ਼ਬਰ (Dubai) ਮਿਲਦੇ ਹੀ ਪਿੰਡ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਅਨੁਸਾਰ ਨਵਜੋਤ ਅਜੇ ਕੁਆਰਾ ਸੀ ਅਤੇ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਨਵਜੋਤ ਦੀ ਮੌਤ ਕਾਰਨ ਪੂਰੇ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

ਮ੍ਰਿਤਕ ਦੇ ਪਿਤਾ ਸਥਾਨਕ ਗੁਰਦੁਆਰੇ ਵਿੱਚ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾ ਰਹੇ ਹਨ। ਪੁੱਤਰ ਦੀ ਅਚਾਨਕ ਮੌਤ ਕਾਰਨ ਪੂਰਾ ਪਰਿਵਾਰ ਡੂੰਘੇ ਸਦਮੇ ਵਿੱਚ ਹੈ। ਪਿੰਡ ਦੇ ਲੋਕ ਵੀ ਇਸ ਦੁਖਦਾਈ ਹਾਦਸੇ ਤੋਂ ਦੁਖੀ ਹਨ ਅਤੇ ਪਰਿਵਾਰ ਨੂੰ ਦਿਲਾਸਾ ਦੇ ਰਹੇ ਹਨ।

ਪਰਿਵਾਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦੇ ਪੁੱਤਰ ਦੀ ਦੇਹ ਨੂੰ ਭਾਰਤ ਲਿਆਉਣ ਦਾ ਪ੍ਰਬੰਧ ਕਰਨ, ਤਾਂ ਜੋ ਧਾਰਮਿਕ ਅਤੇ ਸਮਾਜਿਕ ਰੀਤੀ-ਰਿਵਾਜਾਂ ਅਨੁਸਾਰ ਅੰਤਿਮ ਵਿਦਾਇਗੀ ਦਿੱਤੀ ਜਾ ਸਕੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।