ਭਾਜਪਾ ਐਸਸੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਭਗਵੰਤ ਮਾਨ ਸਰਕਾਰ ਵੱਲੋਂ ਗਿਲਕੋ ਡਿਵੈਲਪਰਜ਼ ਦੇ ਮੁਖੀ ਰਣਜੀਤ ਸਿੰਘ ਗਿੱਲ ਦੇ ਘਰ ‘ਤੇ ਛਾਪੇਮਾਰੀ ਦੀ ਕੀਤੀ ਨਿੰਦਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 3 ਅਗਸਤ ,ਬੋਲੇ ਪੰਜਾਬ ਬਿਊਰੋ:

ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਆਪਣੇ ਰਾਜਨੀਤਿਕ ਵਿਰੋਧੀਆਂ ‘ਤੇ ਦਬਾਅ ਪਾਉਣ ਦੀ ਰਣਨੀਤੀ ਅਪਣਾ ਰਹੀ ਹੈ ਅਤੇ ਪੰਜਾਬ ਵਿਜੀਲੈਂਸ ਬਿਊਰੋ ਦੀ ਵਰਤੋਂ ਕਰਕੇ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਝੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਰਾਜਨੀਤਿਕ ਆਗੂ ਥਾਣਿਆਂ ਅਤੇ ਅਦਾਲਤੀ ਮਾਮਲਿਆਂ ਵਿੱਚ ਫਸੇ ਰਹਿਣ। ਭਾਜਪਾ ਐਸਸੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਗਿਲਕੋ ਡਿਵੈਲਪਰਜ਼ ਦੇ ਮੁਖੀ ਰਣਜੀਤ ਸਿੰਘ ਗਿੱਲ ਦੇ ਘਰ ‘ਤੇ ਛਾਪੇਮਾਰੀ ਦੀ ਨਿੰਦਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਵਿੱਚ ਵਿਕਾਸ ਕਾਰਜ ਨਾ ਕਰ ਸਕਣ ਕਾਰਨ ਆਪਣੇ ਵਿਰੋਧੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਆਗੂ ਕੈਂਥ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਮਾੜੀ ਹੈ, ਸਰਕਾਰ ਨੂੰ ਇਸ ਨੂੰ ਸੁਧਾਰਨ ਲਈ ਕੰਮ ਕਰਨਾ ਚਾਹੀਦਾ ਹੈ ਅਤੇ ਇਸ ਤਰ੍ਹਾਂ ਆਪਣੇ ਵਿਰੋਧੀਆਂ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਅਜਿਹੀਆਂ ਕੋਸ਼ਿਸ਼ਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਭਗਵੰਤ ਮਾਨ ਸਰਕਾਰ ਨੂੰ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਪੈਦਾ ਹੋਏ ਮਾੜੇ ਹਾਲਾਤ ਵੱਲ ਧਿਆਨ ਦੇਣਾ ਚਾਹੀਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।