ਚੰਡੀਗੜ੍ਹ, 4 ਅਗਸਤ,ਬੋਲੇ ਪੰਜਾਬ ਬਿਊਰੋ;
ਆਮ ਆਦਮੀ ਪਾਰਟੀ ਦੀ ਚੰਡੀਗੜ੍ਹ ਵਿੱਚ ਸੂਬਾਈ ਉਪ ਪ੍ਰਧਾਨ ਆਭਾ ਬਾਂਸਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ‘ਤੇ ਲਿਖਿਆ ਕਿ ਉਹ ਮਹਿਸੂਸ ਕਰ ਰਹੀ ਸੀ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਅਸਤੀਫਾ ਦੇ ਰਹੇ ਹਨ ਅਤੇ ਉਨ੍ਹਾਂ ਨੇ ਇਹ ਅਸਤੀਫਾ ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਪ੍ਰਧਾਨ ਵਿਜੇਪਾਲ ਨੂੰ ਭੇਜਿਆ ਹੈ।
ਆਭਾ ਬਾਂਸਲ ਇੱਕ ਧਾਰਮਿਕ ਸ਼ਖਸੀਅਤ ਅਤੇ ਸਮਾਜ ਸੇਵਿਕਾ ਵਜੋਂ ਜਾਣੀ ਜਾਂਦੀ ਹੈ। ਉਨ੍ਹਾਂ ਨੇ ਸਾਰੇ ਵਰਗਾਂ ਦੇ ਲੋਕਾਂ ਲਈ ਕਈ ਸਮਾਜਿਕ ਕੰਮ ਕੀਤੇ ਹਨ ਅਤੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ‘ਚ ਸੇਵਾ ਨਿਭਾਅ ਰਹੀ ਸੀ।












