ਟੈਕਨੀਕਲ ਐਡ ਮਕੈਨੀਕਲ ਇੰਪਲਾਈਜ ਯੂਨੀਅਨ ਦੀ ਮੀਟਿੰਗ ਹੋਈ

ਪੰਜਾਬ

7 ਅਗਸਤ ਨੂੰ ਸਬ ਕਮੇਟੀ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ


ਫਤਿਹਗੜ੍ਹ ਸਾਹਿਬ,5, ਅਗਸਤ ,ਬੋਲੇ ਪੰਜਾਬ ਬਿਉਰੋ;

ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ,ਭਵਨ ਤੇ ਮਾਰਗ , ਸਿੰਜਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨਿਕਲ ਇੰਪਲਾਈਜ ਯੂਨੀਅਨ ਬਰਾਂਚ ਸ਼੍ਰੀ ਫਤਿਹਗੜ ਸਾਹਿਬ ਦੀ ਮੀਟਿੰਗ ਵਾਟਰ ਵਰਕਸ ਕਾਲੇਵਾਲ ਵਿਖੇ ਪ੍ਰਧਾਨ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋ ਨੇ ਦੱਸਿਆ ਕਿ ਮੀਟਿੰਗ ਵਿੱਚ ਸੁਖਰਾਮ ਕਾਲੇਵਾਲ ਦਾ ਸਨਮਾਨ ਸਮਰੋਹ ਸਮਾਗਮ 5 ਸਤੰਬਰ ਨੂੰ ਵਾਟਰ ਵਰਕਸ ਕਾਲੇਵਾਲ ਵਿਖੇ ਕੀਤਾ ਜਾਵੇਗਾ। ਜਿਸ ਵਿੱਚ ਫੀਲਡ ਮੁਲਾਜ਼ਮਾਂ ਦੀਆਂ ਵਿਭਾਗੀ ਜਥੇਬੰਦੀਆਂ ਤੋਂ ਇਲਾਵਾ ਡੀ ਟੀ ਐਫ, ਕਿਰਤੀ ਕਿਸਾਨ ਮੋਰਚਾ, ਇਫਟੂ ,ਪੰਜਾਬ ਸਟੂਡੈਂਟ ਯੂਨੀਅਨ, ਡੀਐਮਐਫ ਆਦਿ ਜਥੇਬੰਦੀਆਂ ਵੀ ਸ਼ਾਮਿਲ ਹੋਣਗੀਆਂ, ਮੀਟਿੰਗ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਫੈਸਲੇ ਮੁਤਾਬਿਕ 7 ਅਗਸਤ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਫੀਲਡ ਤੇ ਦਫਤਰੀ ਮੁਲਾਜ਼ਮ ਸਾਂਝੀਆਂ ਮੰਗਾਂ ਨੂੰ ਲੈ ਕੇ ਸਬ ਕਮੇਟੀ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕਣਗੇ, ਜਿਸ ਵਿੱਚ ਫੀਲਡ ਮੁਲਾਜ਼ਮ ਸ਼ਾਮਿਲ ਹੋਣਗੇ ,ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਜਮੀਨਾਂ ਨੂੰ ਹੜੱਪਣ ਲਈ ਕਾਰਪੋਰੇਟ ਪੱਖੀ ਲਿਆਂਦੀ ਲੈਂਡ ਪੋਲਿੰਗ ਪੋਲਿਸੀ 2025 ਦੀ ਨੀਤੀ ਦਾ ਵਿਰੋਧ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ 24 ਅਗਸਤ ਦੀ ਸਮਰਾਲਾ ਮਹਾਂ ਪੰਚਾਇਤ ਦੀ ਡਟਮੀ ਹਮਾਇਤ ਕਰਨ ਦਾ ਫੈਸਲਾ ਕੀਤਾ। ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਵੱਲੋਂ ਸਿਆਸੀ ਬਦਲਾ ਲਊ ਭਾਵਨਾ ਤਹਿਤ ਮੁਲਾਜ਼ਮ ਆਗੂ ਹਰਜੀਤ ਸਿੰਘ ਦੀ ਫਤਿਹਗੜ੍ਹ ਸਾਹਿਬ ਤੋਂ ਰਾਜਪੁਰਾ ਦੀ ਕੀਤੀ ਨਜਾਇਜ਼ ਬਦਲੀ ਦੀ ਜ਼ੋਰਦਾਰ ਨਿਖੇਦੀ ਕੀਤੀ ਗਈ। ਮੀਟਿੰਗ ਵਿੱਚ ਵਿਭਾਗੀ ਮੁਖੀ ਵੱਲੋਂ ਫੀਲਡ ਮੁਲਾਜ਼ਮਾਂ ਦੀ ਲਗਾਤਾਰ ਘੱਟ ਰਹੀ ਗਿਣਤੀ ਨੂੰ ਮੁੱਖ ਰੱਖਦਿਆਂ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਡਵੀਜ਼ਨ ਅਧਿਕਾਰੀਆਂ ਵੱਲੋਂ ਲਾਗੂ ਨਾ ਕਰਨ ਅਤੇ ਜਲ ਸਪਲਾਈ ਸਕੀਮਾਂ ਦੇ ਜਬਰੀ ਪੰਚਾਇਤੀਕਰਨ ਕਰਕੇ ਨਿੱਜੀਕਰਨ ਕਰਨ ਦੀ ਜੋਰਦਾਰ ਨਿਖੇਦੀ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਤੋਂ ਜੋਰਦਾਰ ਮੰਗ ਕੀਤੀ ਗਈ ਵਿਭਾਗ ਵਿੱਚ ਕੱਚੇ ਕਾਮਿਆਂ ਨੂੰ ਵਿਭਾਗ ਵਿੱਚ ਪੱਕਾ ਕੀਤਾ ਜਾਵੇ ਅਤੇ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ। ਮੀਟਿੰਗ ਵਿੱਚ ਜੋਨ ਪ੍ਰਧਾਨ ਮਲਾਗਰ ਸਿੰਘ ਖਮਾਣੋ ,ਬਲਜੀਤ ਸਿੰਘ ਹਿੰਦੂਪੁਰ, ਕਰਮ ਸਿੰਘ ,ਹਰਜਿੰਦਰ ਸਿੰਘ ਖਮਾਣੋ, ਲਖਵੀਰ ਸਿੰਘ ਜਗਤਾਰ ਸਿੰਘ ਰੱਤੋਂ ਆਦਿ ਆਗੂ ਹਾਜਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।