ਚੰਡੀਗੜ੍ਹ, 6 ਅਗਸਤ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿੱਚ ਮੀਂਹ ਸਬੰਧੀ ਇੱਕ ਨਵੀਂ ਅਪਡੇਟ ਆਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ ਆਦਿ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਕਿਹਾ ਜਾ ਰਿਹਾ ਹੈ ਕਿ ਸੂਬੇ ਵਿੱਚ 9 ਅਗਸਤ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ 10 ਅਗਸਤ ਤੋਂ ਮਾਨਸੂਨ ਦੁਬਾਰਾ ਸਰਗਰਮ ਹੋ ਜਾਵੇਗਾ। ਦੂਜੇ ਪਾਸੇ, ਹਿਮਾਚਲ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਗੁਆਂਢੀ ਜ਼ਿਲ੍ਹਿਆਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ।












