ਲੁਧਿਆਣਾ : ਪੁਰਾਣੀ ਰੰਜਿਸ਼ ਨੂੰ ਲੈਕੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ

ਪੰਜਾਬ


ਲੁਧਿਆਣਾ, 7 ਅਗਸਤ,ਬੋਲੇ ਪੰਜਾਬ ਬਿਉਰੋ;
ਲੁਧਿਆਣਾ ਦੇ ਹੈਬੋਵਾਲ ਇਲਾਕੇ ਦੇ ਸੰਗਮ ਚੌਕ ‘ਤੇ ਸਕਾਰਪੀਓ ਅਤੇ ਸਵਿਫਟ ਕਾਰਾਂ ‘ਤੇ ਸਵਾਰ ਦੋ ਗੁੱਟਾਂ ਵਿਚਕਾਰ ਪੁਰਾਣੀ ਰੰਜਿਸ਼ ਨੂੰ ਲੈ ਕੇ ਝੜਪ ਹੋ ਗਈ। ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾਈਆਂ, ਜਿਸ ਕਾਰਨ ਇਲਾਕੇ ਦੀਆਂ ਦੁਕਾਨਾਂ, ਦਰੱਖਤਾਂ, ਕੰਧਾਂ ਤੇ ਸ਼ਟਰਾਂ ‘ਤੇ ਗੋਲੀਆਂ ਲੱਗੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਲਾਕੇ ਦੇ ਲੋਕਾਂ ਅਨੁਸਾਰ ਲਗਭਗ 6 ਤੋਂ 8 ਗੋਲੀਆਂ ਚਲਾਈਆਂ ਗਈਆਂ। ਫਿਲਹਾਲ ਹੈਬੋਵਾਲ ਥਾਣੇ ਦੀ ਪੁਲਿਸ ਗੋਲੀਬਾਰੀ ਮਾਮਲੇ ਦੀ ਜਾਂਚ ਕਰ ਰਹੀ ਹੈ।
ਏਐਸਆਈ ਸੁਖਵਿੰਦਰ ਸਿੰਘ ਨੇ ਕਿਹਾ ਕਿ ਦੋ ਕਾਰਾਂ ਵਿੱਚ ਸਵਾਰ ਨੌਜਵਾਨਾਂ ਵਿਚਕਾਰ ਝੜਪ ਹੋਣ ਦੀ ਸੂਚਨਾ ਮਿਲੀ ਹੈ। ਇਲਾਕੇ ਦੇ ਸੀਸੀਟੀਵੀ ਸਕੈਨ ਕੀਤੇ ਜਾ ਰਹੇ ਹਨ। ਝੜਪ ਦਾ ਅਸਲ ਕਾਰਨ ਪਤਾ ਲਗਾਇਆ ਜਾ ਰਿਹਾ ਹੈ। ਗੋਲੀਆਂ ਦੇ ਖੋਲ ਅਤੇ ਹੋਰ ਸੁਰਾਗ ਵੀ ਇਕੱਠੇ ਕੀਤੇ ਜਾ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।