ਮੋਗਾ, 7 ਅਗਸਤ,ਬੋਲੇ ਪੰਜਾਬ ਬਿਉਰੋ;
ਮੋਗਾ ਜ਼ਿਲ੍ਹੇ ਤੋਂ ਦੇਰ ਰਾਤ ਇਕ ਭਿਆਨਕ ਸੜਕ ਹਾਦਸੇ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ, ਪਿੰਡ ਮਾਣੂਕੇ ਨਾਲ ਸੰਬੰਧਿਤ ਦੋ ਨੌਜਵਾਨ, ਜੋ ਚਾਚੇ-ਤਾਏ ਦੇ ਪੁੱਤਰ ਹਨ,ਮੋਗਾ ਵੱਲ ਜਾ ਰਹੇ ਸਨ ਕਿ ਰਸਤੇ ’ਚ ਇਕ ਜ਼ਬਰਦਸਤ ਹਾਦਸਾ ਵਾਪਰ ਗਿਆ।
ਇਸ ਹਾਦਸੇ ਵਿਚ ਇਕ ਨੌਜਵਾਨ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ, ਜਦਕਿ ਦੂਜੇ ਨੂੰ ਗੰਭੀਰ ਹਾਲਤ ’ਚ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰੀ ਟੀਮ ਮੁਤਾਬਕ, ਉਸਦੀ ਸਥਿਤੀ ਹਾਲੇ ਵੀ ਚਿੰਤਾਜਨਕ ਬਣੀ ਹੋਈ ਹੈ।
ਦੂਜੇ ਪਾਸੇ, ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।












