ਫਿਰੋਜਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ,ਸੰਗਤ ਨੇ ਮੌਕੇ ‘ਤੇ ਦਿੱਤੀ ਮੌਤ ਦੀ ਸਜ਼ਾ

ਚੰਡੀਗੜ੍ਹ ਪੰਜਾਬ

ਫਿਰੋਜਪੁਰ, 5 ਮਈ, ਬੋਲੇ ਪੰਜਾਬ ਬਿੳਰੋ: ਫ਼ਿਰੋਜ਼ਪੁਰ ਵਿੱਚ ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਇੱਕ ਨੌਜਵਾਨ ਨੂੰ ਭੀੜ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਇਹ ਘਟਨਾ ਫ਼ਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਨੇੜੇ ਪਿੰਡ ਬੰਡਾਲਾ ਸਥਿਤ ਸ੍ਰੀ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਵਿਖੇ ਸ਼ਨੀਵਾਰ ਦੁਪਹਿਰ ਕਰੀਬ 3 ਵਜੇ ਵਾਪਰੀ। ਮ੍ਰਿਤਕ ਨੌਜਵਾਨ ਦੀ ਪਛਾਣ 25 ਸਾਲਾ ਬਖਸ਼ੀਸ਼ ਸਿੰਘ ਵਜੋਂ ਹੋਈ ਹੈ। ਦੋਸ਼ ਹੈ ਕਿ ਨੌਜਵਾਨ ਨੇ ਜਾਣਬੁੱਝ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ।ਇਲਜ਼ਾਮ ਅਨੁਸਾਰ ਪਿੰਡ ਦੇ ਨਜ਼ਦੀਕ ਹੀ ਰਹਿਣ ਵਾਲੇ ਇੱਕ ਨੌਜਵਾਨ ਨੇ ਪਹਿਲਾਂ ਗੁਰਦੁਆਰਾ ਸਾਹਿਬ ਵਿੱਚ ਆ ਕੇ ਮੱਥਾ ਟੇਕਿਆ ਅਤੇ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਸੁੱਟ ਦਿੱਤੇ। ਪੁਲਸ ਨੇ ਦੱਸਿਆ ਕਿ ਜਿਵੇਂ ਹੀ ਲੋਕਾਂ ਨੂੰ ਪਤਾ ਲੱਗਾ ਕਿ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਇਕ ਨੌਜਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅੰਗ ਪਾੜ ਦਿੱਤੇ ਹਨ ਤਾਂ ਉਥੇ ਭੀੜ ਇਕੱਠੀ ਹੋ ਗਈ।ਭੀੜ ਨੇ ਨੌਜਵਾਨ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਆਸ-ਪਾਸ ਦੇ ਧਾਰਮਿਕ ਸੰਗਠਨ ਇਕੱਠੇ ਹੋ ਗਏ ਅਤੇ ਪੁਲਸ ਨੂੰ ਮੌਕੇ ‘ਤੇ ਬੁਲਾਇਆ ਗਿਆ। ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।