ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਪੁਰਵਕ ਮਨਾਇਆ ਗਿਆ।

ਪੰਜਾਬ


ਐੱਸ.ਏ.ਐੱਸ. ਨਗਰ11 ਅਗਸਤ ,ਬੋਲੇ ਪੰਜਾਬ ਬਿਊਰੋ; :

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹੜਾ ਬੜੀ ਸ਼ਰਧਾ ਭਾਵਨਾਂ ਨਾਲ ਉਤਸਾਹ ਪੁਰਵਕ ਮਨਾਇਆ ਗਿਆ । ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਸਤਨਾਮ ਸਿੰਘ ਟਾਂਡਾ ਵਾਲਿਆਂ ਦੇ ਇਨਟਰਨੇਸ਼ਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਗੁਰਵਿੰਦਰ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੁੱਚਾ ਸਿੰਘ ਜੀ ਜਵੱਦੀ ਟਕਸਾਲ ਵਾਲਿਆਂ ਨੇ ਹੰਸਾਲੀ ਵਾਲੇ ਬਾਬਾ ਜੀ ਦੁਆਰਾ ਕੀਤੇ ਸਮਾਜ ਸੇਵੀ ਕੰਮਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਾਹਿਤ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਈ ਕੁਲਦੀਪ ਸਿੰਘ, ਭਾਈ ਸਰੂਪ ਸਿੰਘ, ਭਾਈ ਮਨਜੀਤ ਸਿੰਘ, ਬਾਬਾ ਦੀਪ ਸਿੰਘ ਜੀ ਕਵੀਸ਼ਰੀ ਜੱਥਾ, ਭਾਈ ਸਾਹਿਬ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਹਰਬਖਸ਼ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ । । ਸੰਗਤਾਂ ਨੇ ਬੜੀ ਸ਼ਰਧਾ ਭਾਵਨਾ ਕੀਰਤਨ ਦਰਬਾਰ ਵਿੱਚ, ਭਾਰੀ ਗਿਣਤੀ ਵਿੱਚ ਹਾਜ਼ਰੀ ਲਵਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ । ਹਜਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸਨਾਨ ਕੀਤਾ। ਗੁਰੂ ਕਾ ਲੰਗਰ ਇਸ ਮੋਕੇ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਸਮੂਹ ਸੰਗਤ ਦੀ ਸਹੁਲਤ ਨੂੰ ਮੁੱਖ ਰਖੱਦੇ ਹੋਏ ਐੱਮ ਆਰ ਆਈ, ਸੀਟੀ ਸਕੈਨ, ਅਲਟਰਾ ਸਾਊਂਡ, ਡੈਂਟਲ ਵਿੰਗ ਦੀਆਂ ਅਤਿਅਧੁਨਿਕ ਮਸ਼ੀਨਾਂ ਲਗਾਈਆਂ ਗਈਆਂ ਹਨ। ਉਨਾਂ ਦਸਿੱਆ ਕਿ ਗੁਰਦੁਆਰਾ ਸਾਹਿਬ ਦੀ ਡਿਸਪੈਂਸਰੀ ਵਿੱਚ ਮਾਹਿਰ ਡਾਕਟਰਾਂ ਵੱਲੋਂ ਮਰੀਜਾਂ ਦਾ ਮੁਆਇਨਾ ਕੀਤਾ ਜਾਂਦਾ ਹੈ ਅਤੇ ਦਵਾਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਫਰੀ ਦਿੱਤੀ ਜਾਂਦੀ ਹੈ। 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।