ਸਮਾਜ ਦੀ ਬਿਹਤਰ ਉਸਾਰੀ ਲਈ ਔਰਤਾਂ ਦਾ ਯੋਗਦਾਨ ਵਡਮੁੱਲਾ : ਕੁਲਵੰਤ ਸਿੰਘ

ਪੰਜਾਬ

ਮੋਹਾਲੀ 11ਅਗਸਤ ,ਬੋਲੇ ਪੰਜਾਬ ਬਿਊਰੋ;

ਇੱਕ ਬਿਹਤਰ ਸਮਾਜ ਦੀ ਸਿਰਜਣਾ ਦੇ ਵਿੱਚ ਔਰਤ ਜਗਤ ਦਾ ਮਹੱਤਵਪੂਰਨ ਸਥਾਨ ਗਿਣਿਆ ਜਾਂਦਾ ਹੈ, ਕਿਉਂਕਿ ਜਿਸ ਤਰ੍ਹਾਂ ਜੱਗ ਜਨਨੀ- ਔਰਤ ਦੇ ਵੱਲੋਂ ਬਿਹਤਰ ਤਰੀਕੇ ਨਾਲ ਘਰ ਚਲਾਇਆ ਜਾਂਦਾ ਹੈ, ਉਸੇ ਤਰ੍ਹਾਂ ਹੀ ਸਮਾਜ ਸੇਵਾ ਦੇ ਖੇਤਰ ਵਿੱਚ ਵਿਚਰਦਿਆਂ ਔਰਤਾਂ ਵੱਲੋਂ ਸਮੁੱਚੇ ਮਸਲੇ ਹੱਲ ਕਰਨ ਦੇ ਲਈ ਸਾਰਥਿਕ ਯਤਨ ਕੀਤੇ ਜਾਂਦੇ ਹਨ ਇਹ ਗੱਲ ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਨਾਲ ਗੱਲਬਾਤ ਕਰਦੇ ਹੋਏ ਕਹੀ , ਇੱਥੇ ਇਹ ਗੱਲ ਜ਼ਿਕਰ ਯੋਗ ਹੈ ਕਿ ਅੱਜ ਰਮਨਪ੍ਰੀਤ ਕੌਰ- ਕੌਂਸਲਰ ਜਿਨਾਂ ਨੂੰ ਕਿ ਆਮ ਆਦਮੀ ਪਾਰਟੀ ਦੀ ਤਰਫੋਂ ਵਿਧਾਨ ਸਭਾ ਹਲਕਾ ਕੋਆਰਡੀਨੇਟਰ ਮਹਿਲਾ ਵਿੰਗ ਨਿਯੁਕਤ ਕੀਤਾ ਗਿਆ ਹੈ, ਔਰਤਾਂ ਦੇ ਵੱਡੇ ਕਾਫਲੇ ਨਾਲ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰਨ ਆਮ ਆਦਮੀ ਪਾਰਟੀ ਦੇ ਸੈਕਟਰ- 79 ਵਿਖੇ ਸਥਿਤ ਦਫਤਰ ਵਿੱਚ ਪੁੱਜੇ ਸਨ। ਇਸ ਮੌਕੇ ਤੇ ਕੌਂਸਲਰ ਰਮਨਪ੍ਰੀਤ ਕੌਰ ਕੁੰਬੜਾ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਦੀ ਰਹਿਨੁਮ ਰਹਿਨੁਮਾਈ ਹੇਠ ਉਹ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਗੇ, ਉਥੇ ਹਲਕੇ ਭਰ ਵਿੱਚ ਮਹਿਲਾ ਬ੍ਰਿਗੇਡ ਦੇ ਜਰੀਏ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜਬੂਤ ਕਰਨ ਦੇ ਲਈ ਕੰਮ ਕਰਨਗੇ, ਕੌਂਸਲਰ ਰਮਨਪ੍ਰੀਤ ਕੌਰ ਨੇ ਕਿਹਾ ਕਿ ਜੋ ਉਹਨਾਂ ਨੂੰ ਮਹਿਲਾ ਵਿੰਗ ਹਲਕਾ ਕੋਆਰਡੀਨੇਟਰ ਦੇ ਤੌਰ ਤੇ ਨਵੀਂ ਜਿੰਮੇਵਾਰੀ ਸੌਂਪੀ ਗਈ ਹੈ, ਇਸ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ, ਉਹਨਾਂ ਕਿਹਾ ਕਿ ਇਸ ਦੇ ਲਈ ਉਹ ਹਲਕਾ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਸਨੂੰ ਇਸ ਅਹਿਮ ਜਿੰਮੇਵਾਰੀ ਦੇ ਲਾਇਕ ਸਮਝਿਆ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਦੇ ਵੱਲੋਂ ਕੌਂਸਲਰ ਰਮਨ ਰਮਨਪ੍ਰੀਤ ਕੌਰ ਕੁੰਬੜਾ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ, ਇਸ ਮੌਕੇ ਤੇ ਹਲਕਾ ਕੁਆਰਡੀਨੇਟਰ ਮਹਿਲਾ ਵਿੰਗ ਆਮ ਆਦਮੀ ਪਾਰਟੀ- ਰਮਨਪ੍ਰੀਤ ਕੌਰ ਕੁੰਬੜਾ,ਗੋਗਾ ਦੇਵੀ, ਨੇਹਾ ਦੇਵੀ, ਰੀਟਾ ਦੇਵੀ, ਤਰਨਜੀਤ ਕੌਰ, ਪਰਮਜੀਤ ਕੌਰ, ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਗੁਰਮੁਖ ਸਿੰਘ ਸੋਹਲ, ਆਰ.ਪੀ ਸ਼ਰਮਾ, ਜਸਪਾਲ ਸਿੰਘ ਮਟੋਰ, ਹਰਪਾਲ ਸਿੰਘ ਬਰਾੜ ਹਰਮੇਸ਼ ਸਿੰਘ ਕੁੰਭੜਾ, ਬਲਜੀਤ ਸਿੰਘ ਹੈਪੀ ਵੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।