ਖੰਨਾ, 5 ਮਈ, ਬੋਲੇ ਪੰਜਾਬ ਬਿੳਰੋ:
ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਟਰੱਕ ਅਤੇ ਕੈਂਟਰ ਦੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਇੱਕ ਵਿਅਕਤੀ ਕੈਂਟਰ ਵਿੱਚ ਬੁਰੀ ਤਰ੍ਹਾਂ ਫਸ ਗਿਆ, ਜਿਸ ਨੂੰ ਲੋਕਾਂ ਨੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਪਰ ਉਸਨੂੰ ਬਚਾਇਆ ਨਹੀਂ ਜਾ ਸਕਿਆ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਨਰੇਸ਼ ਕੁਮਾਰ ਵਾਸੀ ਚੁਰੂ (ਰਾਜਸਥਾਨ) ਵਜੋਂ ਹੋਈ ਹੈ।ਨਰੇਸ਼ ਕੁਮਾਰ ਆਪਣੇ ਦੋਸਤ ਨਾਲ ਕੈਂਟਰ ਵਿੱਚ ਲੁਧਿਆਣਾ ਵੱਲ ਜਾ ਰਿਹਾ ਸੀ ਕਿ ਲਿਬੜਾ ਨੇੜੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਕੈਂਟਰ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਕੈਂਟਰ ਦਾ ਡਰਾਈਵਰ ਕਿਸੇ ਤਰ੍ਹਾਂ ਆਪਣੇ ਆਪ ਨੂੰ ਬਾਹਰ ਕੱਢਣ ‘ਚ ਕਾਮਯਾਬ ਰਿਹਾ ਪਰ ਉਸ ਦਾ ਕਲੀਨਰ ਕੈਂਟਰ ‘ਚ ਬੁਰੀ ਤਰ੍ਹਾਂ ਫਸ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਅਤੇ ਪਿੰਡ ਦੇ ਲੋਕਾਂ ਨੇ ਖੂਨ ਨਾਲ ਲੱਥਪੱਥ ਹਾਲਤ ‘ਚ ਕੈਂਟਰ ‘ਚੋਂ ਕਲੀਨਰ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।ਹਾਦਸੇ ਦੌਰਾਨ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਰੋਡ ਸੇਫਟੀ ਫੋਰਸ ਦੇ ਏ.ਐਸ.ਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਤਾਂ ਉਹ 5 ਮਿੰਟਾਂ ਵਿੱਚ ਹੀ ਲਿਬੜਾ ਪਹੁੰਚ ਗਏ।












