ਖੰਨਾ, 5 ਮਈ, ਬੋਲੇ ਪੰਜਾਬ ਬਿੳਰੋ: ਪੰਜਾਬ ‘ਚ ਚਲਦੀ ਰੇਲਗੱਡੀ ਤੋਂ ਵੱਖ ਹੋਇਆ ਇੰਜਣ, ਇਕੱਲਾ ਹੀ 3 ਕਿਲੋਮੀਟਰ ਦੂਰ ਪਹੁੰਚਿਆ।ਮਿਲੀ ਜਾਣਕਾਰੀ ਅਨੁਸਾਰ ਖੰਨਾ ‘ਚ ਅੱਜ ਐਤਵਾਰ ਨੂੰ ਚੱਲਦੀ ਟਰੇਨ ਦਾ ਇੰਜਣ ਵੱਖ ਹੋ ਗਿਆ। ਇਹ ਇੰਜਣ ਇਕੱਲਾ ਹੀ ਕਰੀਬ 3 ਕਿਲੋਮੀਟਰ ਦੂਰ ਪਹੁੰਚ ਗਿਆ। ਇਸ ਤੋਂ ਬਾਅਦ ਟਰੈਕ ‘ਤੇ ਕੰਮ ਕਰ ਰਹੇ ਕੀ ਮੈਨ ਨੇ ਰੌਲਾ ਪਾਇਆ ਅਤੇ ਡਰਾਈਵਰ ਨੂੰ ਇਸ ਦੀ ਸੂਚਨਾ ਦਿੱਤੀ। ਡਰਾਈਵਰ ਨੇ ਫਿਰ ਇੰਜਣ ਰੋਕ ਦਿੱਤਾ ਅਤੇ ਇੰਜਣ ਨੂੰ ਗੱਡੀ ਨਾਲ ਜੋੜ ਦਿੱਤਾ।ਇਹ ਘਟਨਾ ਪਟਨਾ ਤੋਂ ਜੰਮੂ ਤਵੀ ਜਾ ਰਹੀ ਅਰਚਨਾ ਐਕਸਪ੍ਰੈਸ ਟਰੇਨ ਨਾਲ ਵਾਪਰਿਆ। ਖੁਸ਼ਕਿਸਮਤੀ ਰਹੀ ਕਿ ਇਸ ਦੌਰਾਨ ਕੋਈ ਹੋਰ ਟਰੇਨ ਨਹੀਂ ਆਈ, ਜਿਸ ਕਾਰਨ ਹਜ਼ਾਰਾਂ ਯਾਤਰੀਆਂ ਦੀ ਜਾਨ ਬਚ ਗਈ।












