ਦਿੱਲੀ ਪੁਲਿਸ ਵਲੋਂ ਰੈਪਰ-ਗਾਇਕ ਬਾਦਸ਼ਾਹ ਦੇ ਨਾਈਟ ਕਲੱਬ ਬਾਹਰ ਹੋਏ ਬੰਬ ਧਮਾਕਿਆਂ ਦਾ ਮੁਲਜ਼ਮ ਕਾਬੂ

ਨੈਸ਼ਨਲ ਪੰਜਾਬ


ਨਵੀਂ ਦਿੱਲੀ, 13 ਅਗਸਤ,ਬੋਲੇ ਪੰਜਾਬ ਬਿਊਰੋ;
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਚੰਡੀਗੜ੍ਹ ਵਿੱਚ ਮਸ਼ਹੂਰ ਰੈਪਰ ਅਤੇ ਗਾਇਕ ਬਾਦਸ਼ਾਹ ਦੇ ਨਾਈਟ ਕਲੱਬ ਦੇ ਬਾਹਰ ਹੋਏ ਬੰਬ ਧਮਾਕਿਆਂ ਦੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਦੀਪਕ ਵਜੋਂ ਹੋਈ ਹੈ, ਜੋ ਕਿ ਫਰੀਦਕੋਟ ਦਾ ਰਹਿਣ ਵਾਲਾ ਹੈ। ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਮੁਲਜ਼ਮ ਤੋਂ ਪੁੱਛਗਿੱਛ ਕਰ ਰਿਹਾ ਹੈ। ਦੀਪਕ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੀਪਕ ਗੈਂਗਸਟਰ ਗੋਲਡੀ ਬਰਾੜ ਦੇ ਲਗਾਤਾਰ ਸੰਪਰਕ ਵਿੱਚ ਸੀ। ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਾਹੀਂ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਗੋਲਡੀ ਬਰਾੜ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ।
26 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ-26 ਵਿੱਚ ਸੇਵਿਲ ਬਾਰ ਐਂਡ ਲਾਉਂਜ ਅਤੇ ਡਾਇਓਰਾ ਕਲੱਬ ਦੇ ਬਾਹਰ ਬੰਬ ਧਮਾਕੇ ਹੋਏ ਸਨ। ਜਿਸਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਸੀ, ਜਿਸ ਵਿੱਚ ਮੁਲਜ਼ਮ ਕਲੱਬਾਂ ਦੇ ਬਾਹਰ ਬੰਬ ਸੁੱਟਦੇ ਅਤੇ ਭੱਜਦੇ ਦਿਖਾਈ ਦੇ ਰਹੇ ਹਨ। ਧਮਾਕਿਆਂ ਕਾਰਨ ਕਲੱਬ ਦੇ ਸ਼ੀਸ਼ੇ ਵੀ ਟੁੱਟ ਗਏ ਸਨ। ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।