ਚੰਡੀਗੜ੍ਹ 13 ਅਗਸਤ ,ਬੋਲੇ ਪੰਜਾਬ ਬਿਊਰੋ;
ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ| ਦੱਸ ਦਈਏ ਕਿ ਸੁਖਪਾਲ ਖਹਿਰਾ ਨੇ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ‘ਤੇ ਹਾਈਕੋਰਟ ਵੱਲੋਂ ਉਨ੍ਹਾਂ ਨੋ ਕੋਈ ਰਾਹਤ ਨਹੀਂ ਮਿਲੀ ਹੈ, ਜਿਸ ‘ਤੇ ਹਾਈਕੋਰਟ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ|
ਡਰੱਗ ਤਸਕਰੀ ਮਾਮਲੇ ’ਚ ਕੁਝ ਦਿਨ ਪਹਿਲਾਂ ਹੀ ਖਹਿਰਾ ਦੇ ਨੇੜਲੇ ਪੀ.ਐੱਸ.ਓ. ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਦਰਅਸਲ ਉਹ ਵਿਦੇਸ਼ ਭੱਜਣ ਦੀ ਫਿਰਾਕ ’ਚ ਸੀ, ਹਾਈਕੋਰਟ ਤੋਂ ਅਗਾਊਂ ਜ਼ਮਾਨਤ ਨਾ ਮਿਲਣ ਨਾਲ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਦਾ ਰਸਤਾ ਹੁਣ ਸਾਫ਼ ਹੋ ਗਿਆ ਹੈ|












