ਵਾਟਰ ਸਪਲਾਈ ਤੇ ਸੀਵਰੇਜ ਕਾਮਿਆਂ ਦੀ ਹੜਤਾਲ ਨੌਵੇਂ ਦਿਨ ਚ ਸ਼ਾਮਲ

ਪੰਜਾਬ

ਸੰਗਰੂਰ ਵਿਖੇ ਵਾਟਰ ਸਪਲਾਈ ਤੇ ਸੀਵਰੇਜ ਕਾਮਿਆਂ ਵੱਲੋਂ ਝੰਡਾ ਮਾਰਚ ਕਰਕੇ ਮਨਾਈ ਕਾਲੀ ਅਜ਼ਾਦੀ


ਸੰਗਰੂਰ ,15, ਅਗਸਤ,ਬੋਲੇ ਪੰਜਾਬ ਬਿਉਰੋ (ਮਲਾਗਰ ਖਮਾਣੋਂ);

ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਦੀ ਅਗਵਾਈ ਹੇਠ ਅੱਜ ਵਾਟਰ ਸਪਲਾਈ ਸੀਵਰੇਜ ਕਾਮਿਆਂ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ਬਜ਼ਾਰ ਵਿੱਚ ਦੀ ਹੁੰਦੀ ਹੋਇਆ ਸੰਗਰੂਰ ਵਿਖੇ ਝੰਡਾ ਮਾਰਚ ਕਰਕੇ ਕਾਲੀ ਅਜ਼ਾਦੀ ਮਨਾਈ ਗਈ ਇਸ ਮੌਕੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਨਿਹੰਗ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਨੂੰ ਅਣਦੇਖਿਆਂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸੀਵਰੇਜ ਕਾਮਿਆਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਸਰਕਾਰ ਵੱਲੋਂ ਜਥੇਬੰਦੀ ਨਾਲ ਮੀਟਿੰਗਾਂ ਜ਼ਰੂਰ ਕੀਤੀਆਂ ਜਾ ਰਹੀਆਂ ਹਨ ਪਰ ਮੀਟਿੰਗ ਵਿੱਚ ਭਰੋਸੇ ਤੋਂ ਇਲਾਵਾ ਕੁੱਝ ਨਹੀਂ ਨਿਕਲਦਾ। ਜਥੇਬੰਦੀ ਦੇ ਫੈਸਲੇ ਅਨੁਸਾਰ ਅੱਜ ਸੰਗਰੂਰ ਵਿਖੇ ਵਾਟਰ ਸਪਲਾਈ ਤੇ ਸੀਵਰੇਜ ਕਾਮਿਆਂ ਵੱਲੋਂ ਸੂਬਾ ਪੱਧਰੀ ਝੰਡਾ ਮਾਰਚ ਕਰਕੇ ਕਾਲੀ ਅਜ਼ਾਦੀ ਮਨਾਈ ਗਈ। ਪੰਜਾਬ ਸਰਕਾਰ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਨੂੰ ਅਣਦੇਖਿਆਂ ਕਰਕੇ ਬਿਮਾਰੀਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਜੇਕਰ ਇਸ ਤੋਂ ਬਾਅਦ ਵੀ ਸਰਕਾਰ ਸਾਡੀਆਂ ਮੰਗਾਂ ਦਾ ਕੋਈ ਪੁਖਤਾ ਹੱਲ ਨਹੀਂ ਕੀਤਾ ਜਾਂਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੀਵਰੇਜ ਮੋਟਰਾਂ ਵੀ ਬੰਦ ਕੀਤੀਆਂ ਜਾ ਸਕਦੀਆਂ ਹਨ। ਪਰ ਜਥੇਬੰਦੀ ਵੱਲੋਂ ਫਿਰ ਵੀ ਲੋਕ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਜੇ ਤੱਕ ਮੋਟਰਾਂ ਬੰਦ ਦੀ ਕਾਲ ਨਹੀਂ ਦਿੱਤੀ ਗਈ। ਮੁੱਖ ਮੰਤਰੀ ਸਾਹਿਬ ਦੀ ਕੋਠੀ ਦੇ ਅੱਗੇ ਰੋਸ਼ ਪ੍ਰਦਰਸਨ ਕਰਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ 23/08/2025 ਦੀ ਮੀਟਿੰਗ ਜਥੇਬੰਦੀ ਨੂੰ ਦਿੱਤੀ ਗਈ। ਜਥੇਬੰਦੀ ਵੱਲੋਂ 21 ਅਗਸਤ ਦੀ ਸੂਬਾ ਪੱਧਰੀ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਜੇਕਰ ਮੀਟਿੰਗ ਵਿੱਚ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਜਥੇਬੰਦੀ ਵੱਲੋਂ ਤਿਖਾ ਸੰਘਰਸ਼ ਕੀਤਾ ਜਾਵੇਗਾ।ਆਉਣ ਵਾਲੇ ਦਿਨਾਂ ਵਿੱਚ ਸੀਵਰੇਜ ਦੀਆਂ ਮੋਟਰਾਂ ਬੰਦ ਕਰਨ ਦਾ ਫੈਸਲਾ ਜਥੇਬੰਦੀ ਵੱਲੋਂ ਲਿਆ ਜਾਵੇਗਾ। ਅਣਮਿੱਥੇ ਸਮੇਂ ਦੀ ਹੜਤਾਲ ਜ਼ਾਰੀ ਰਹੇਗੀ। ਇਸ ਮੌਕੇ ਸੀਨੀਅਰ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਮੰਡੇਰ ਪ੍ਰਧਾਨ ਸ੍ਰੀ ਨਿਵਾਸ ਸ਼ਰਮਾ ਸੰਗਰੂਰ, ਜਨਰਲ ਸਕੱਤਰ ਜਗਵੀਰ ਸਿੰਘ, ਸਹਾਇਕ ਸਕੱਤਰ ਮਿਲਖਾ ਸਿੰਘ, ‌ਹਰਦੀਪ ਕੁਮਾਰ ਸ਼ਰਮਾ,ਕਲਵਿੰਦਰ ਸਿੰਘ, ਸੂਬਾ ਕਮੇਟੀ ਮੈਂਬਰ ਬੀਰਾ ਸਿੰਘ, ਵਿਨੋਦ ਕੁਮਾਰ ਬਰਨਾਲਾ,ਵਿਜੇ ਕੁਮਾਰ, ਸੰਜੂ ਕੁਮਾਰ ਧੂਰੀ,ਅਰੁਣ ਸ਼ਰਮਾ ਮੋਰਿੰਡਾ, ਗੁਰਜੰਟ ਸਿੰਘ ਉਗਰਾਹਾਂ, ਨਰਿੰਦਰ ਸਿੰਘ ਨੰਗਲ, ਅਨੂਪ ਸ਼ਰਮਾ ਦੀਨਾਨਗਰ, ਰੂਪ ਸਿੰਘ ਸਮਾਣਾ ਗ੍ਰੇਟਸ ਕੰਪਨੀ ਤੋਂ ਵਰਿੰਦਰ ਕੁਮਾਰ ਗੁਰਦਾਸਪੁਰ, ਗੁਰਵੀਰ ਸਿੰਘ ਕਲਰਕ, ਲਲਿਤ ਰਾਜਪੂਤ, ਜਗਤਾਰ ਸਿੰਘ ਬਠਿੰਡਾ, ਸੰਜੂ ਕੁਮਾਰ ਰਾਜਪੁਰਾ, ਨਰੇਸ਼ ਕੁਮਾਰ ਰਾਜਪੁਰਾ, ਬਲਵੰਤ ਸਿੰਘ ਲੌਂਗੋਵਾਲ,ਆਦਿ ਮੀਟਿੰਗ ਵਿੱਚ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।