ਇਹ ਪੰਜਾਬ ਹੈ, ਦਿੱਲੀ ਜਾਂ ਕੋਈ ਹੋਰ ਸੂਬਾ ਨਹੀਂ,ਰਾਜਾ ਵੜਿੰਗ ਮਨੀਸ਼ ਸਿਸੋਦੀਆ ‘ਤੇ ਭੜਕੇ

ਪੰਜਾਬ


ਲੁਧਿਆਣਾ, 16 ਅਗਸਤ,ਬੋਲੇ ਪੰਜਾਬ ਬਿਊਰੋ;
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਵਰ੍ਹਦਿਆਂ ਕਿਹਾ ਕਿ ਮਨੀਸ਼ ਸਿਸੋਦੀਆ ਨੇ ਪੰਜਾਬ ਦੀ ਇੱਕ ਪਿੰਡ ਦੀ ਪੰਚਾਇਤ ਦੇ ਕੁਝ ਲੋਕਾਂ ਨੂੰ ਸੰਬੋਧਨ ਕਰਦਿਆਂ ਇਹ ਬਿਆਨ ਦਿੱਤਾ ਹੈ ਕਿ ਜੇਕਰ ਸਾਨੂੰ 2027 ਦੀਆਂ ਚੋਣਾਂ ਜਿੱਤਣ ਲਈ ਜੋ ਕੁਝ ਵੀ ਕਰਨਾ ਪਿਆ, ਭਾਵੇਂ ਉਹ ਸਾਮ, ਦਾਮ, ਦੰਡ, ਭੇਦ, ਝੂਠ, ਸੱਚ, ਕੁੱਟਮਾਰ, ਤਾਂ ਅਸੀਂ ਉਹ ਕਰਾਂਗੇ ਪਰ ਅਸੀਂ ਚੋਣ ਜਿੱਤਾਂਗੇ।
ਵੜਿੰਗ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੂੰ ਇੱਕ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਇਹ ਪੰਜਾਬ ਹੈ, ਇਹ ਦਿੱਲੀ ਜਾਂ ਕੋਈ ਹੋਰ ਸੂਬਾ ਨਹੀਂ ਹੈ। ਜਿਸਨੇ ਵੀ ਪੰਜਾਬ ਨਾਲ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਹੈ, ਪੰਜਾਬ ਦੇ ਲੋਕਾਂ ਨੇ ਉਸਨੂੰ ਰਗੜ ਕੇ ਰੱਖ ਦਿੱਤਾ ਹੈ। ਪੰਜਾਬ ਵਿੱਚ ਮੁਗਲਾਂ ਨੂੰ ਵੀ ਇੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।