ਰਾਜਪੁਰਾ, 16 ਅਗਸਤ ,ਬੋਲੇ ਪੰਜਾਬ ਬਿਊਰੋ;
79ਵੇਂ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਰਾਜਪੁਰਾ ਪ੍ਰਸ਼ਾਸਨ ਵੱਲੋਂ ਅਧਿਆਪਕ ਦੰਪਤੀ ਰਾਜਿੰਦਰ ਸਿੰਘ ਚਾਨੀ ਅਤੇ ਜਸਵੀਰ ਕੌਰ ਨੂੰ ਉਨ੍ਹਾਂ ਦੇ ਸਿੱਖਿਆ ਖੇਤਰ ਵਿੱਚ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਐਸ.ਡੀ.ਐਮ. ਅਵਕੇਸ਼ ਗੁਪਤਾ (ਪੀਸੀਐੱਸ) ਨੇ ਉਨ੍ਹਾਂ ਨੂੰ ਸਨਮਾਨ-ਚਿੰਨ੍ਹ ਕਰਦੇ ਹੋਏ ਉਨ੍ਹਾਂ ਦੀ ਸੇਵਾ ਭਾਵਨਾ ਦੀ ਪ੍ਰਸ਼ੰਸਾ ਕੀਤੀ।
ਇਸ ਮੌਕੇ ਹਲਕਾ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਰਾਜਿੰਦਰ ਸਿੰਘ ਚਾਨੀ ਮਿਹਨਤੀ ਅਤੇ ਸਮਰਪਿਤ ਅਧਿਆਪਕ ਹਨ, ਜਿਨ੍ਹਾਂ ਨੇ ਸਿੱਖਿਆ ਕ੍ਰਾਂਤੀ ਪ੍ਰੋਗਰਾਮਾਂ ਅਤੇ ਸਕੂਲ ਵਿਕਾਸ ਮੁਹਿੰਮਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਦੰਪਤੀ ਨੂੰ ਭਵਿੱਖ ਵਿੱਚ ਹੋਰ ਸਫਲਤਾਵਾਂ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਸਮਾਰੋਹ ਵਿੱਚ ਵਿਜੈ ਮੈਨਰੋ ਹਲਕਾ ਸਿੱਖਿਆ ਕੋਆਰਡੀਨੇਟਰ, ਸਥਾਨਕ ਅਧਿਕਾਰੀ, ਅਧਿਆਪਕ, ਵਿਦਿਆਰਥੀ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।












