ਚੰਡੀਗੜ੍ਹ, 18 ਅਗਸਤ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਵੱਲੋਂ ਇੱਕ ਹੋਰ ਲੋਕਲ ਛੁੱਟੀ ਸਬੰਧੀ ਹੁਕਮ ਜਾਰੀ ਕੀਤਾ ਗਿਆ ਹੈ। 20 ਅਗਸਤ ਨੂੰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਰਹੇਗੀ। ਇਸ ਦਿਨ ਸਰਕਾਰੀ ਤੇ ਅਰਧ-ਸਰਕਾਰੀ ਦਫ਼ਤਰਾਂ ਦੇ ਨਾਲ ਸਾਰੇ ਸਿੱਖਿਆ ਸੰਸਥਾਨ ਵੀ ਬੰਦ ਰਹਿਣਗੇ।
ਯਾਦ ਰਹੇ ਕਿ 2025 ਦੇ ਸਰਕਾਰੀ ਛੁੱਟੀਆਂ ਵਾਲੇ ਕੈਲੰਡਰ ਵਿੱਚ 20 ਅਗਸਤ ਦੀ ਛੁੱਟੀ ਸ਼ਾਮਲ ਨਹੀਂ ਸੀ, ਪਰ ਹੁਣ ਇਸ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ ਕਰਕੇ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਜ਼ਿਲ੍ਹਾ ਪੱਧਰ ‘ਤੇ ਇਹ ਲੋਕਲ ਛੁੱਟੀ ਲਾਗੂ ਹੋਵੇਗੀ। ਹਾਲਾਂਕਿ ਜਿਹੜੇ ਸਕੂਲ ਤੇ ਕਾਲਜਾਂ ਵਿੱਚ ਬੋਰਡ ਜਾਂ ਯੂਨੀਵਰਸਿਟੀ ਦੇ ਇਮਤਿਹਾਨ ਹੋ ਰਹੇ ਹਨ, ਉਨ੍ਹਾਂ ਉੱਤੇ ਇਹ ਹੁਕਮ ਲਾਗੂ ਨਹੀਂ ਹੋਣਗੇ।












