ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅੱਤਵਾਦੀਆਂ ਤੋਂ ਪੁੱਛਗਿੱਛ ਦੌਰਾਨ ਹੱਥਗੋਲਾ ਬਰਾਮਦ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ;
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਗ੍ਰਿਫ਼ਤਾਰ ਮੈਂਬਰਾਂ ਤੋਂ ਕੀਤੀ ਪੁੱਛਗਿੱਛ ਦੇ ਆਧਾਰ ’ਤੇ ਇੱਕ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਕੁਝ ਦਿਨ ਪਹਿਲਾਂ ਇਸ ਟੀਮ ਨੇ ਬੀ.ਕੇ.ਆਈ. ਨਾਲ ਸੰਬੰਧਤ ਅੱਤਵਾਦੀ ਰਿਤਿਕ ਨਰੋਲੀਆ ਅਤੇ ਰਾਜਸਥਾਨ ਦੇ ਇਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਅਧਾਰ ’ਤੇ ਪੁਲਿਸ ਨੇ ਅੱਤਵਾਦੀ ਘਟਨਾ ਵਿੱਚ ਵਰਤੇ ਜਾਣ ਵਾਲੇ ਹੈਂਡ ਗ੍ਰਨੇਡ ਨੂੰ ਬਰਾਮਦ ਕਰ ਲਿਆ।
ਡੀ.ਜੀ.ਪੀ. ਗੌਰਵ ਯਾਦਵ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਿਤਿਕ ਅਤੇ ਨਾਬਾਲਗ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਸਾਥੀਆਂ ਨੂੰ ਵੀ ਕਾਬੂ ਕੀਤਾ ਗਿਆ। ਇਨ੍ਹਾਂ ਵਿੱਚ ਵਿਸ਼ਵਜੀਤ ਨੂੰ ਕੋਲਕਾਤਾ ਤੋਂ ਉਸ ਵੇਲੇ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਮਲੇਸ਼ੀਆ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਦਕਿ ਜੈਕਸਨ ਨੂੰ ਨਕੋਦਰ ਤੋਂ ਪਕੜਿਆ ਗਿਆ। ਇਹ ਗ੍ਰਿਫ਼ਤਾਰੀਆਂ ਹੀ ਹੈਂਡ ਗ੍ਰਨੇਡ ਬਰਾਮਦ ਕਰਨ ਵਿੱਚ ਸਫਲ ਹੋਈਆਂ।
ਉਨ੍ਹਾਂ ਦੱਸਿਆ ਕਿ ਇਹ ਪੂਰਾ ਮਾਡਿਊਲ ਕੈਨੇਡਾ ਵਿਚ ਬੈਠੇ ਬੀ.ਕੇ.ਆਈ. ਦੇ ਜ਼ੀਸ਼ਾਨ ਅਖਤਰ ਅਤੇ ਅਜੇ ਗਿੱਲ ਦੇ ਇਸ਼ਾਰਿਆਂ ’ਤੇ ਕੰਮ ਕਰ ਰਿਹਾ ਸੀ। ਵਿਸ਼ਵਜੀਤ ਅਤੇ ਜੈਕਸਨ ਨੇ ਜੁਲਾਈ ਦੇ ਅੰਤ ਵਿਚ ਆਪਣੇ ਸਾਥੀਆਂ ਦੀ ਮਦਦ ਨਾਲ ਦੋ ਹੈਂਡ ਗ੍ਰਨੇਡ ਖਰੀਦੇ ਸਨ।
ਇਨ੍ਹਾਂ ਵਿੱਚੋਂ ਇਕ ਗ੍ਰਨੇਡ ਦੀ ਵਰਤੋਂ ਕਰਕੇ ਮਾਡਿਊਲ ਦੇ ਹੋਰ ਮੈਂਬਰਾਂ ਨੇ ਲਗਭਗ ਦੱਸ ਦਿਨ ਪਹਿਲਾਂ ਐਸ.ਬੀ.ਐਸ. ਨਗਰ ਵਿੱਚ ਇਕ ਸ਼ਰਾਬ ਦੇ ਠੇਕੇ ਉੱਤੇ ਧਮਾਕਾ ਕੀਤਾ ਸੀ।
ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਵਿੱਚ ਅੰਮ੍ਰਿਤਸਰ ਸਥਿਤ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ) ਵਿਖੇ ਐਫ਼.ਆਈ.ਆਰ. ਦਰਜ ਕਰ ਲਈ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।