ਹੈਦਰਾਬਾਦ, 19 ਅਗਸਤ,ਬੋਲੇ ਪੰਜਾਬ ਬਿਉਰੋ;
ਅੱਜ ਮੰਗਲਵਾਰ ਸਵੇਰੇ ਹੈਦਰਾਬਾਦ ਦੇ ਬੰਦਲਾਗੁਡਾ ਇਲਾਕੇ ਵਿੱਚ ਇੱਕ ਵਾਹਨ ਵਿੱਚ ਭਗਵਾਨ ਗਣੇਸ਼ ਜੀ ਦੀ ਮੂਰਤੀ ਹਾਈ-ਟੈਂਸ਼ਨ ਲਾਈਨ ਦੇ ਸੰਪਰਕ ਵਿੱਚ ਆਉਣ ਨਾਲ ਦੋ ਲੋਕਾਂ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਗਿਆ ਅਤੇ ਇੱਕ ਜ਼ਖਮੀ ਹੋ ਗਿਆ।
ਬੰਦਲਾਗੁਡਾ ਪੁਲਿਸ ਸਟੇਸ਼ਨ ਦੇ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਇੱਕ ਹੋਟਲ ਦੇ ਨੇੜੇ ਸਵੇਰੇ 1 ਵਜੇ ਦੇ ਕਰੀਬ ਵਾਪਰੀ। ਕੁਝ ਲੋਕ ਮੂਰਤੀ ਨੂੰ ਸਥਾਪਨਾ ਲਈ ਇੱਕ ਵਾਹਨ ਵਿੱਚ ਲਿਜਾ ਰਹੇ ਸਨ। ਪੁਲਿਸ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।














