ਚੰਡੀਗੜ੍ਹ, 20 ਅਗਸਤ,ਬੋਲੇ ਪੰਜਾਬ ਬਿਊਰੋ;
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨੌਕਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਇਹ ਸਮਾਗਮ ਚੰਡੀਗੜ੍ਹ ਦੇ ਸੈਕਟਰ-35 ਸਥਿਤ ਸਥਾਨਕ ਸਰਕਾਰਾਂ ਵਿਭਾਗ ਵਿੱਚ ਆਯੋਜਿਤ ਕੀਤਾ ਗਿਆ ਸੀ।
ਇਸ ਮੌਕੇ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ।ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਨੇ 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਉਨ੍ਹਾਂ ਦੇ ਘਰਾਂ ਵਿੱਚ ਖੁਸ਼ੀਆਂ ਲਿਆਂਦੀਆਂ ਹਨ। ਮਿਸ਼ਨ ਰੋਜ਼ਗਾਰ ਦਾ ਇਹ ਸਫ਼ਰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗਾ।












