ਤਰਨਤਾਰਨ, 21 ਅਗਸਤ,ਬੋਲੇ ਪੰਜਾਬ ਬਿਊਰੋ;
ਸ਼ੱਕੀ ਹਾਲਾਤਾਂ ਵਿੱਚ 10 ਸਾਲਾ ਬੱਚੇ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਪਰਿਵਾਰਕ ਮੈਂਬਰ ਬਹੁਤ ਚਿੰਤਤ ਹਨ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਨੂੰ ਬੱਚੇ ਦੀ ਭਾਲ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਪੁਲਿਸ ਨੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਕੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਨਵਿੰਦਰ ਕੌਰ ਨੇ ਦੱਸਿਆ ਕਿ ਉਸਦਾ 10 ਸਾਲਾ ਪੁੱਤਰ ਗੁਰਮਨਦੀਪ ਸਿੰਘ, ਜੋ ਕਿ ਸਕੂਲ ਵਿੱਚ ਪੜ੍ਹਦਾ ਹੈ, ਕੱਲ੍ਹ ਆਪਣੇ ਦੋਸਤਾਂ ਨਾਲ ਖੇਡਣ ਲਈ ਘਰੋਂ ਨਿਕਲਿਆ ਸੀ, ਪਰ ਉਹ ਘਰ ਵਾਪਸ ਨਹੀਂ ਆਇਆ। ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਭਾਲ ਸ਼ੁਰੂ ਕੀਤੀ ਗਈ, ਪਰ ਉਸਦਾ ਕੋਈ ਸੁਰਾਗ ਨਹੀਂ ਮਿਲਿਆ। ਇਸ ਬੱਚੇ ਦੇ ਰਹੱਸਮਈ ਢੰਗ ਨਾਲ ਲਾਪਤਾ ਹੋਣ ਕਾਰਨ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਇਸ ਦੇ ਨਾਲ ਹੀ ਪਿੰਡ ਵਾਸੀ ਬੱਚੇ ਦੀ ਭਾਲ ਲਈ ਨੇੜਲੇ ਪਿੰਡਾਂ ਵਿੱਚ ਵੀ ਭਾਲ ਕਰ ਰਹੇ ਹਨ।
ਪਰਿਵਾਰ ਨੇ ਇਸ ਲਾਪਤਾ ਬੱਚੇ ਸਬੰਧੀ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਹੈ। ਗੁਰਮਨਦੀਪ ਸਿੰਘ ਦੀ ਵੱਡੀ ਭੈਣ ਸੁਖਬੀਰ ਕੌਰ ਨੇ ਦੱਸਿਆ ਕਿ ਉਸਦਾ ਭਰਾ ਕਦੇ ਵੀ ਘਰ ਤੋਂ ਦੂਰ ਨਹਿਰ ਵਿੱਚ ਨਹਾਉਣ ਨਹੀਂ ਜਾਂਦਾ ਸੀ, ਪਰ ਉਸਦੇ ਦੋਸਤਾਂ ਜੋ ਉਸਦੇ ਨਾਲ ਖੇਡਣ ਗਏ ਸਨ, ਨੇ ਦੱਸਿਆ ਕਿ ਉਹ ਨਹਿਰ ਵਿੱਚ ਨਹਾਉਣ ਗਿਆ ਸੀ। ਸੁਖਬੀਰ ਕੌਰ ਨੇ ਦੱਸਿਆ ਕਿ ਉਸਦਾ ਭਰਾ ਘਰ ਦੇ ਨੇੜੇ ਖੇਡਦਾ ਸੀ।












