ਦੋਪਹੀਆ ਵਾਹਨਾਂ ‘ਤੇ ਟੋਲ ਵਸੂਲਣ ਨੂੰ ਲੈ ਕੇ ਸਰਕਾਰ ਦਾ ਵੱਡਾ ਐਲਾਨ

ਨੈਸ਼ਨਲ ਪੰਜਾਬ


ਨਵੀਂ ਦਿੱਲੀ, 22 ਅਗਸਤ,ਬੋਲੇ ਪੰਜਾਬ ਬਿਊਰੋ;
ਦੋਪਹੀਆ ਵਾਹਨ ਚਾਲਕਾਂ ਲਈ ਖਾਸ ਖ਼ਬਰ ਸਾਹਮਣੇ ਆਈ ਹੈ। ਜੇਕਰ ਤੁਸੀਂ ਵੀ ਮੋਟਰਸਾਈਕਲ ਜਾਂ ਸਕੂਟਰ ਚਲਾਉਂਦੇ ਹੋ, ਤਾਂ ਤੁਹਾਡੇ ਲਈ ਰਾਹਤ ਵਾਲੀ ਖ਼ਬਰ ਹੈ। ਸਰਕਾਰ ਨੇ ਉਨ੍ਹਾਂ ਸਾਰੀਆਂ ਖ਼ਬਰਾਂ ਨੂੰ ਝੂਠਾ ਕਰਾਰ ਦਿੱਤਾ ਹੈ, ਜਿਸ ਵਿੱਚ ਕਿਹਾ ਜਾ ਰਿਹਾ ਸੀ ਕਿ ਜਲਦੀ ਹੀ ਟੋਲ ਪਲਾਜ਼ਿਆਂ ‘ਤੇ ਦੋਪਹੀਆ ਵਾਹਨਾਂ ਤੋਂ ਟੋਲ ਫੀਸ ਲਈ ਜਾਵੇਗੀ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਅਜਿਹਾ ਕੋਈ ਪ੍ਰਸਤਾਵ ਨਹੀਂ ਬਣਾਇਆ ਗਿਆ ਹੈ।
ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਇਹ ਖ਼ਬਰਾਂ ਪੂਰੀ ਤਰ੍ਹਾਂ ਗਲਤ ਹਨ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਸਪੱਸ਼ਟ ਕੀਤਾ ਹੈ ਕਿ ਰਾਸ਼ਟਰੀ ਰਾਜਮਾਰਗਾਂ ਅਤੇ ਐਕਸਪ੍ਰੈਸਵੇਅ ‘ਤੇ ਦੋਪਹੀਆ ਵਾਹਨਾਂ ਤੋਂ ਕੋਈ ਟੋਲ ਫੀਸ ਨਹੀਂ ਲਈ ਜਾਂਦੀ। ਟੋਲ ਪਲਾਜ਼ਿਆਂ ‘ਤੇ ਟੋਲ ਫੀਸ ਸਿਰਫ਼ 4 ਜਾਂ ਵੱਧ ਪਹੀਆਂ ਵਾਲੇ ਵਾਹਨਾਂ, ਜਿਵੇਂ ਕਿ ਕਾਰ, ਜੀਪ, ਟਰੱਕ ਅਤੇ ਬੱਸ ਤੋਂ ਲਈ ਜਾਂਦੀ ਹੈ। ਨੈਸ਼ਨਲ ਹਾਈਵੇਅ ਫੀਸ ਨਿਯਮ 2008 ਦੇ ਅਨੁਸਾਰ, ਦੋਪਹੀਆ ਵਾਹਨਾਂ ‘ਤੇ ਟੋਲ ਫੀਸ ਵਸੂਲਣ ਦਾ ਕੋਈ ਪ੍ਰਬੰਧ ਨਹੀਂ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।