ਜੰਮੂ ਜ਼ਿਲ੍ਹੇ ਦੇ ਅਰਨੀਆ ‘ਚ ਬੱਸ ਪੁਲ ਤੋਂ ਹੇਠਾਂ ਡਿੱਗੀ, 20 ਯਾਤਰੀ ਜ਼ਖਮੀ

ਨੈਸ਼ਨਲ ਪੰਜਾਬ


ਸ਼੍ਰੀਨਗਰ, 23 ਅਗਸਤ,ਬੋਲੇ ਪੰਜਾਬ ਬਿਊਰੋ;
ਜੰਮੂ ਕਸ਼ਮੀਰ ਦੇ ਜੰਮੂ ਜ਼ਿਲ੍ਹੇ ਦੇ ਅਰਨੀਆ ਵਿੱਚ ਇੱਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 20 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੰਜ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਜਾਣਕਾਰੀ ਅਨੁਸਾਰ ਅਰਨੀਆ ਦੇ ਕਲਿਆਣਾ ਮੋਡ ਇਲਾਕੇ ਵਿੱਚ ਗਰੌੜ ਨਾਲੇ ਉੱਤੇ ਬਣੇ ਪੁਲ ਤੋਂ ਇੱਕ ਬੱਸ ਹੇਠਾਂ ਡਿੱਗ ਗਈ। ਬੱਸ ਵਿੱਚ ਸਵਾਰ ਕੁੱਲ 20 ਯਾਤਰੀ ਜ਼ਖਮੀ ਹੋ ਗਏ। ਪੰਜ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੱਸ ਵਿੱਚ ਸਕੂਲੀ ਬੱਚੇ ਵੀ ਸਵਾਰ ਸਨ। ਹਾਦਸੇ ਦਾ ਕਾਰਨ ਡਰਾਈਵਰ ਦਾ ਲੰਬੇ ਸਮੇਂ ਤੱਕ ਫੋਨ ‘ਤੇ ਗੱਲ ਕਰਨਾ ਦੱਸਿਆ ਜਾ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।