ਗਿਦੜਬਾਹਾ, 23 ਅਗਸਤ,ਬੋਲੇ ਪੰਜਾਬ ਬਿਉਰੋ;
ਗਿੱਦੜਬਾਹਾ ਵਿਖੇ ਇੱਕ ਸਕੂਲ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ 15 ਸਾਲਾ ਵਿਦਿਆਰਥੀ ਮਨਵੀਰ ਦੀ ਬਾਸਕਟਬਾਲ ਖੇਡਦੇ ਸਮੇਂ ਅਚਾਨਕ ਸਿਹਤ ਵਿਗੜਨ ਕਾਰਨ ਮੌਤ ਹੋ ਗਈ। ਮਨਵੀਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਚਸ਼ਮਦੀਦਾਂ ਅਨੁਸਾਰ, ਮਨਵੀਰ ਖੇਡਣ ਦੌਰਾਨ ਅਚਾਨਕ ਜ਼ਮੀਨ ‘ਤੇ ਡਿੱਗ ਪਿਆ। ਸਕੂਲ ਪ੍ਰਬੰਧਨ ਅਤੇ ਸਾਥੀ ਵਿਦਿਆਰਥੀਆਂ ਨੇ ਉਸਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮੌਤ ਦਾ ਸਹੀ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ, ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਕੂਲ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਨੇ ਇਸ ਦੁਖਦਾਈ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।












