ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧ
ਫਤਿਹਗੜ੍ਹ ਸਾਹਿਬ,23 ਅਗਸਤ(ਮਲਾਗਰ ਖਮਾਣੋਂ);
ਸੂਫੀ ਸੰਤ ਸੇਖ ਮੂਜੱਦਿਦ ਅਲਫ ਸਾਨੀ ਦੇ ਰੋਜਾ ਸ਼ਰੀਫ ਚ ਚੱਲ ਰਹੇ ਤਿੰਨ ਰੋਜਾ ਉਰਸ ਦੇ ਤੀਜੇ ਦਿਨ ਵੱਡੀ ਗਿਣਤੀ ਸ਼ਰਧਾਲੂਆਂ ਨੇ ਸ਼ਮੁਲੀਅਤ ਕੀਤੀ, ਇਸ ਮੌਕੇ ਡਿਪਟੀ ਕਮਿਸ਼ਨ ਡਾ ਸੋਨਾ ਥਿੰਦ ਨੇ ਕਿਹਾ ਕਿ ਹਰ ਸਾਲ ਉਰਸ ਵਿੱਚ ਦੇਸ਼ ਵਿਦੇਸ਼ ਵਿੱਚੋਂ ਹਜ਼ਾਰਾਂ ਸ਼ਰਧਾਲੂ ਜ਼ਿਆਰਤ ਕਰਨ ਲਈ ਆਉਂਦੇ ਹਨ। ਜਿਸਦੇ ਮੱਦੇ ਨਜ਼ਰ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ।ਉਹਨਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਜਿੱਥੇ ਮੈਡੀਕਲ ਟੀਮਾਂ , ਐਂਬੂਲੈਂਸ ਤੈਨਾਤ ਹਨ ਉਥੇ ਪੀਣ ਲਈ ਪਾਣੀ ,ਪਖਾਨੇ , ਸਰੁੱਖਿਆ ਅਤੇ ਰੋਸ਼ਨੀ ਆਦੀ ਦੇ ਪ੍ਰਬੰਧ ਕੀਤੇ ਗਏ ਹਨ । ਰੋਜਾ ਸ਼ਰੀਫ ਦੇ ਖਲੀਫਾ ਸਈਅਦ ਸਾਦਿਕ ਰਜਾ ਨੇ ਦੱਸਿਆ ਕਿ ਸ਼ੇਖ ਮੁਜੱਦਿਦ ਅਲਫ ਸਾਨੀ ਨੇ ਸਮੁੱਚੀ ਮਾਨਵਤਾ ਨੂੰ ਆਪਸੀ ਭਾਈਚਾਰਕ ਸਾਂਝ ਮਜਬੂਤ ਕਰਨ ਦਾ ਸੁਨੇਹਾ ਦਿੱਤਾ ਅਤੇ ਉਨਾਂ ਨੂੰ ਸੁਧਾਰਵਾਦੀ ਕੰਮਾਂ ਲਈ ਯਾਦ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਰੋਜਾ ਸ਼ਰੀਫ ਦੇ ਉਰਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਸਿਜਦਾ ਕਰਨ ਲਈ ਆਉਂਦੇ ਹਨ ਅਤੇ ਰੋਜਾ ਸ਼ਰੀਫ ਦਾ ਮਹੱਤਵ ਇਸਲਾਮ ਧਰਮ ਵਿੱਚ ਬਹੁਤ ਉੱਚਾ ਮੰਨਿਆ ਜਾਂਦਾ ਹੈ। ਇਸ ਮੌਕੇ ਐਡਵੋਕੇਟ ਲਖਵੀਰ ਸਿੰਘ ਰਾਏ ਹਲਕਾ ਵਿਧਾਇਕ ਫਤਿਹਗੜ੍ਹ ਸਾਹਿਬ, ਰੁਪਿੰਦਰ ਸਿੰਘ ਹੈਪੀ ਹਲਕਾ ਵਿਧਾਇਕ ਬਸੀ ਪਠਾਣਾ ਨੇ ਕਿਹਾ ਕਿ ਸ੍ਰੀ ਫਤਿਹਗੜ੍ਹ ਸਾਹਿਬ ਦੀ ਇਤਿਹਾਸਿਕ ਧਰਤੀ ਜਿੱਥੇ ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦੀ ਹੈ ਉਥੇ ਹੀ ਜਬਰ ਜੁਲਮ ਵਿਰੁੱਧ ਲੜਨ ਦੀ ਪ੍ਰੇਰਨਾ ਵੀ ਦਿੰਦੀ ਹੈ। ਇਸ ਮੌਕੇ ਉਨ੍ਹਾਂ ਰੋਜਾ ਸ਼ਰੀਫ ਤੇ ਉਰਸ ਵਿੱਚ ਪਹੁੰਚੇ ਹਜ਼ਾਰਾਂ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ।












