ਲੈਕਚਰਾਰਾਂ ਦੇ 3 ਸਤੰਬਰ ਦੇ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਈਸ਼ ਸਾਹਮਣੇ ਦਿੱਤੇ ਜਾ ਰਹੇ ਧਰਨੇ ਦਾ ਸਮਰਥਨ

ਚੰਡੀਗੜ੍ਹ ਪੰਜਾਬ

ਸਰਕਾਰ 5 ਸਤੰਬਰ ਨੂੰ ਅਧਿਆਪਕ ਦਿਵਸ ਤੇ ਪ੍ਰਿੰਸੀਪਲ ਨਿਯੁਕਤ ਕਰਕੇ ਦੇਵੇ ਅਧਿਆਪਕਾਂ ਨੂੰ ਸਨਮਾਨ
ਚੰਡੀਗੜ੍ਹ 25 ਅਗਸਤ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿੱਚ ਪਿਛਲੇ ਤਿੰਨ ਦਹਾਕਿਆਂ ਤੋਂ ਕੰਮ ਕਰ ਰਹੇ ਲੈਕਚਰਾਰਾਂ ਵੱਲੋਂ ਅਧਿਆਪਕ ਦਿਵਸ ਤੋਂ ਪਹਿਲਾਂ ਤਿੰਨ ਸਤੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੁਹਰੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ । ਜਿਸ ਦਾ ਜੁਆਂਇੰਟ ਐਕਸ਼ਨ ਕਮੇਟੀ ਜਨਰਲ ਕੈਟਾਗਰੀਜ ਪੰਜਾਬ ਪੁਰਜੋਰ ਸਮਰਥਨ ਕਰਦੀ ਹੈ । ਇਸ ਦੇ ਚੀਫ ਆਰਗੇਨਾਈਜਰ ਸਿਆਮ ਲਾਲ ਸ਼ਰਮਾ ਨੇ ਕਿਹਾ ਹੈ ਕਿ ਸਿੱਖਿਆ ਕ੍ਰਾਂਤੀ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਦੇ ਸੀਨੀਆਰ ਸਕੈਂਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਸੈਂਕੜੇ ਅਸਾਮੀਆਂ ਖਾਲੀ ਪਈਆਂ ਹਨ ਅਤੇ ਦੂਸਰੇ ਪਾਸੇ ਅਨੇਕਾਂ ਲੈਕਚਰਾਰ ਯੋਗਤਾ ਪੂਰੀ ਹੋਣ ਦੇ ਬਾਵਜੂਦ ਵੀ ਆਪਣੀ ਪਹਿਲੀ ਤਰੱਕੀ ਨੂੰ ਉਡੀਕਦੇ ਹੋਏ ਰਿਟਾਇਰ ਹੋ ਰਹੇ ਹਨ । ਇੱਥੇ ਇਹ ਦੱਸਿਆ ਜਾਂਦਾ ਹੈ ਕਿ ਸਾਲ 2018 ਵਿੱਚ ਤਰੱਕੀ ਕੋਟਾ 75 ਪ੍ਰਤੀਸ਼ਤ ਤੋਂ ਘਟਾ ਕੇ 50 ਪ੍ਰਤੀਸ਼ਤ ਕਰ ਦਿੱਤਾ ਗਿਆ ਸੀ । ਜਿਸ ਕਰਕੇ ਲੰਬੀ ਸੇਵਾ ਕਰਨ ਤੋਂ ਬਾਅਦ ਵੀ ਅਧਿਆਪਕਾਂ ਦੀਆਂ ਬਤੌਰ ਪ੍ਰਿੰਸੀਪਲ ਤਰੱਕੀਆਂ ਨਹੀਂ ਹੋ ਸਕੀਆਂ । ਫਿਰ ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਪਿਛਲੀ ਸਰਕਾਰ ਦੀ ਗਲਤੀ ਸੁਧਾਰ ਕੇ ਸਿੱਖਿਆ ਸੇਵਾ ਨਿਯਮ 2018 ਨੂੰ ਸੋਧ ਦੇਣਗੇ ਜਿਸ ਕਰਕੇ ਤਰੱਕੀ ਕੋਟਾ 50 ਪ੍ਰਤੀਸ਼ਤ ਤੋਂ ਵੱਧ ਕੇ 75 ਪ੍ਰਤੀਸ਼ਤ ਹੋ ਜਾਵੇਗਾ । ਇਸ ਸਬੰਧੀ ਸਿੱਖਿਆ ਮੰਤਰੀ ਦੇ ਬਿਆਨ ਅਨੁਸਾਰ ਸਿੱਖਿਆ ਸੇਵਾ ਨਿਯਮ 2018 ਨੂੰ ਸੋਧਣ ਸਬੰਧੀ ਫਾਈਲਾਂ ਵੱਖ ਵੱਖ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਹਨ । ਪਰ ਦੂਸਰੇ ਪਾਸੇ ਅਫਸਰਸ਼ਾਹੀ ਸਿੱਖਿਆ ਸੇਵਾ ਨਿਯਮ 2018 ਨੂੰ ਲਾਗੂ ਕਰਨ ਵਿੱਚ ਬੇਲੋੜੀ ਦੇਰੀ ਕਰ ਰਹੀ ਹੈ । ਉਹਨਾਂ ਨੇ ਕਿਹਾ ਕਿ ਸਰਕਾਰਾਂ ਵਾਸਤੇ ਇਹ ਕੋਈ ਔਖਾ ਕੰਮ ਨਹੀਂ ਹੁੰਦਾ ਕਿ ਸਰਵਿਸ ਰੂਲ 2018 ਨੂੰ ਸੋਧਿਆ ਨਾ ਸਕੇ । ਸ਼ਰਮਾ ਨੇ ਸਿੱਖਿਆ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਹੈ ਕਿ ਇਸ ਸਿੱਖਿਆ ਸਰਵਿਸ ਰੂਲ 2018 ਨੂੰ ਸੋਧ ਕਰਦੇ ਹੋਏ ਜਲਦੀ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚੋਂ ਪਾਸ ਕਰਾ ਕੇ ਅਧਿਆਪਕ ਦਿਵਸ 5 ਸਤੰਬਰ ਤੇ ਸਰਕਾਰ ਲੈਕਚਰਾਰਾਂ ਨੂੰ ਪ੍ਰਿੰਸੀਪਲਾਂ ਵਜੋਂ ਪਦਉਨੱਤ ਕਰਕੇ ਉਹਨਾਂ ਨੂੰ ਇਨਸਾਫ ਦੇਵੇ । ਉਹਨਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਸਬੰਧੀ ਉਹ ਤੁਰੰਤ ਲੋਂੜੀਦੀ ਕਰਵਾਈ ਕਰਨ । ਜਿੱਥੇ ਸਕੂਲਾਂ ਵਿੱਚ ਪ੍ਰਿੰਸੀਪਲ ਨਿਯੁਕਤ ਕਰਨ ਨਾਲ ਸੀਨੀਅਰ ਲੈਕਚਰਾਰਾਂ ਨੂੰ ਇਨਸਾਫ ਮਿਲ ਜਾਵੇਗਾ ਉੱਥੇ ਦੁਜੇ ਪਾਸੇ ਸਕੈਂਡਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਯੋਗ ਪ੍ਰਬੰਧਕ ਵੀ ਪ੍ਰਾਪਤ ਹੋ ਜਾਣਗੇ । ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਢੁਕਵੀਂ ਕਾਰਵਾਈ ਨਾ ਕੀਤੀ ਤਾਂ ਉਹਨਾਂ ਵੱਲੋਂ ਲੈਕਚਰਾਰਾਂ ਵੱਲੋਂ ਐਲਾਨ ਕੀਤੇ ਗਏ ਕਿਸੇ ਵੀ ਪ੍ਰੋਗਰਾਮ ਦਾ ਪੁਰਜੋਰ ਸਮਰਥਨ ਕੀਤਾ ਜਾਵੇਗਾ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।