ਪਾਣੀ ਦੇ ਤੇਜ਼ ਵਹਾਅ ਕਾਰਨ ਨਹਿਰ ‘ਤੇ ਬਣਿਆ ਪੁਲ ਟੁੱਟਿਆ

ਪੰਜਾਬ


ਮੱਖੂ, 28 ਅਗਸਤ,ਬੋਲੇ ਪੰਜਾਬ ਬਿਉਰੋ;
ਮੱਖੂ ਦੇ ਪਿੰਡ ਝਾਮਕੇ ਵਿੱਚ ਪਾਣੀ ਦੇ ਤੇਜ਼ ਵਹਾਅ ਨਾਲ ਆਈ ਜਲ-ਬੂਟੀ ਕਾਰਨ ਨਹਿਰ ‘ਤੇ ਬਣਿਆ ਪੁਲ ਟੁੱਟ ਗਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪੁਲ ਬਾਰੇ ਨਹਿਰੀ ਵਿਭਾਗ ਨੂੰ ਸ਼ਿਕਾਇਤ ਕੀਤੀ ਸੀ ਅਤੇ ਜਲ-ਬੂਟੀ ਨੂੰ ਸਾਫ਼ ਕਰਨ ਲਈ ਕਿਹਾ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਉਕਤ ਪੁਲ ਦੇ ਡਿੱਗਣ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਲ ਡਿੱਗਣ ਦੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਨਹਿਰ ਦੇ ਵਿਚਕਾਰੋਂ ਮਲਬਾ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਉਕਤ ਪੁਲ ਬਾਰੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਲੰਬੇ ਸਮੇਂ ਤੋਂ ਸ਼ਿਕਾਇਤ ਕਰ ਰਹੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ।
ਇਸ ਪੁਲ ‘ਤੇ ਲੋਕਾਂ ਦੀ ਆਵਾਜਾਈ ਬਹੁਤ ਹੈ ਪਰ ਹੜ੍ਹ ਕਾਰਨ ਲੋਕ ਘੱਟ ਲੰਘ ਰਹੇ ਸਨ। ਇਸੇ ਕਰਕੇ ਇਸ ਦੇ ਡਿੱਗਣ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਦੂਜੇ ਪਾਸੇ, ਜਦੋਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਨਾਲ ਪੁਲ ਡਿੱਗਣ ਬਾਰੇ ਗੱਲ ਕੀਤੀ ਗਈ ਤਾਂ ਉਹ ਚੁੱਪ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।