ਖਰੜ-ਲਾਂਡਰਾਂ ਰੋਡ ‘ਤੇ ਰਿਹਾਇਸ਼ੀ ਸੋਸਾਇਟੀ ਦੇ ਫ਼ਲੈਟ ’ਚ ਸਿਲੰਡਰ ਫਟਣ ਨਾਲ ਦੋ ਲੋਕ ਬੁਰੀ ਤਰ੍ਹਾਂ ਝੁਲਸੇ

ਪੰਜਾਬ


ਮੋਹਾਲੀ, 30 ਅਗਸਤ,ਬੋਲੇ ਪੰਜਾਬ ਬਿਊਰੋ;
ਖਰੜ ਲਾਂਡਰਾਂ ਰੋਡ ‘ਤੇ ਸਥਿਤ ਇੱਕ ਰਿਹਾਇਸ਼ੀ ਸੋਸਾਇਟੀ ਵਿੱਚ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਸੋਸਾਇਟੀ ਦੇ ਅੰਦਰ ਇੱਕ ਫਲੈਟ ਵਿੱਚ ਸਿਲੰਡਰ ਫਟਣ ਕਾਰਨ ਅਚਾਨਕ ਧਮਾਕਾ ਹੋਣ ਦੀ ਖ਼ਬਰ ਮਿਲੀ। ਇਸ ਸਿਲੰਡਰ ਫਟਣ ਨਾਲ ਪੂਰਾ ਫਲੈਟ ਕੰਬ ਗਿਆ ਅਤੇ ਲੋਕ ਬਾਹਰ ਭੱਜਣ ਲੱਗ ਪਏ। ਪਤਾ ਲੱਗਾ ਹੈ ਕਿ ਸਿਲੰਡਰ ਫਟਣ ਨਾਲ 2 ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਸਵੇਰੇ 4 ਵਜੇ ਦੇ ਕਰੀਬ ਰਿਹਾਇਸ਼ੀ ਸੋਸਾਇਟੀ ਦੇ ਫਲੈਟ ਨੰਬਰ 323/3 ਟਾਵਰ 5 ਵਿੱਚ ਅਚਾਨਕ ਧਮਾਕਾ ਹੋਇਆ। ਇਸ ਧਮਾਕੇ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਜਦੋਂ ਫਲੈਟ ਵਿੱਚ ਰਹਿਣ ਵਾਲੇ ਲੋਕਾਂ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਫਾਇਰ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।