ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਮੁਲਤਵੀ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 31 ਅਗਸਤ,ਬੋਲੇ ਪੰਜਾਬ ਬਿਊਰੋ;
ਖੇੜਾ ਵਤਨ ਪੰਜਾਬ ਦੀਆਂ ਦਾ ਚੌਥਾ ਸੀਜ਼ਨ 4 ਸਤੰਬਰ ਤੋਂ ਸ਼ੁਰੂ ਹੋਣ ਵਾਲਾ ਸੀ, ਪਰ ਇਸ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਚੌਥਾ ਸੀਜ਼ਨ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਪੰਜਾਬ ਵਿੱਚ ਮੌਜੂਦਾ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਿਆ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਖੇਡ ਮੁਕਾਬਲੇ 4 ਤੋਂ 13 ਸਤੰਬਰ ਤੱਕ ਆਯੋਜਿਤ ਕੀਤੇ ਜਾਣੇ ਸਨ। ਇਸ ਵਿੱਚ ਅਥਲੈਟਿਕਸ, ਲੰਬੀ ਛਾਲ, ਸ਼ਾਟਪੁੱਟ, ਕਬੱਡੀ (ਨੈਸ਼ਨਲ ਸਟਾਈਲ) ਅਤੇ (ਸਰਕਲ ਸਟਾਈਲ), ਖੋ-ਖੋ, ਵਾਲੀਬਾਲ ਸਮੈਸ਼ਿੰਗ ਅਤੇ ਵਾਲੀਬਾਲ ਸ਼ੂਟਿੰਗ ਸਮੇਤ ਕਈ ਖੇਡ ਮੁਕਾਬਲੇ ਆਯੋਜਿਤ ਕੀਤੇ ਜਾਂਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।