ਭਾਰੀ ਮੀਂਹ ਕਾਰਨ ਘਰ ਦੀ ਛੱਤ ਡਿੱਗੀ ਚਾਚੇ-ਭਤੀਜੇ ਦੀ ਮੌਤ

ਪੰਜਾਬ

ਮਾਨਸਾ, 1 ਸਤੰਬਰ ,ਬੋਲੇ ਪੰਜਾਬ ਬਿਊਰੋ;

ਪਿਛਲੇ ਕਈ ਦਿਨਾਂ ਤੋਂ ਪੰਜਾਬ ‘ਚ ਪੈ ਰਹੇ ਭਾਰੀ ਮੀਂਹ ਕਾਰਨ ਕਈ ਅਣਸੁਖਾਵੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ। ਤਾਜ਼ਾ ਜਾਣਕਾਰੀ ਅਨੁਸਾਰ ਮਾਨਸਾ ਜ਼ਿਲ੍ਹੇ ਦੇ ਪਿੰਡ ਚੈਨੇਵਾਲਾ ਵਿੱਚ ਦੇਰ ਰਾਤ ਹੋਈ ਬਾਰਿਸ਼ ਕਾਰਨ ਇੱਕ ਕੱਚੇ ਘਰ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿੱਚ 35 ਸਾਲਾ ਬਲਜੀਤ ਸਿੰਘ ਅਤੇ ਉਸਦੇ 10 ਸਾਲਾ ਭਤੀਜੇ ਗੁਰਜੋਤ ਸਿੰਘ ਦੀ ਮੌਤ ਹੋ ਗਈ। ਹਾਲਾਂਕਿ, ਇੱਕ 3 ਸਾਲਾ ਬੱਚੀ ਵਾਲ-ਵਾਲ ਬਚ ਗਈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਚਾਚਾ-ਭਤੀਜਾ ਇਕੋ ਕਮਰੇ ਵਿੱਚ ਸੌਂ ਰਹੇ ਸਨ। 3 ਸਾਲਾ ਬੱਚੀ ਵੀ ਉਨ੍ਹਾਂ ਦੇ ਨਾਲ ਸੀ। ਰਾਤ ਨੂੰ ਅਚਾਨਕ ਛੱਤ ਡਿੱਗ ਗਈ। ਛੱਤ ਦੇ ਮਲਬੇ ਹੇਠ ਦੱਬਣ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਨਵਾਲਾ ਮੌਕੇ ‘ਤੇ ਪਹੁੰਚੇ। ਉਨ੍ਹਾਂ ਗਰੀਬ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਤੇ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ ।ਉਨ੍ਹਾਂ ਅਪੀਲ ਕੀਤੀ ਕਿ ” ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਬੇਨਤੀ ਹੈ ਕਿ ਜਿਨ੍ਹਾਂ ਲੋਕਾਂ ਦੇ ਮਕਾਨ ਕੱਚੇ ਹਨ ਜਾ ਜਿਨ੍ਹਾਂ ਮਕਾਨਾਂ ਦੇ ਡਿੱਗਣ ਦਾ ਖਦਸ਼ਾ ਹੈ ਉਨ੍ਹਾਂ ਪਰਿਵਾਰਾਂ ਨੂੰ ਪਿੰਡ ਵਿੱਚ ਕਿਸੇ ਸਾਂਝੀ ਥਾਂ/ਪੰਚਾਇਤ ਘਰ ਜਾ ਕਿਸੇ ਵੀ ਸੁਰੱਖਿਅਤ ਥਾਵਾਂ ਤੇ ਜਾਣ ਦੀ ਅਪੀਲ ਕਰਨ ਅਤੇ ਪੰਚਾਇਤਾਂ ਸਹਿਯੋਗ ਕਰਨ ਜੇਕਰ ਫੇਰ ਵੀ ਕਿਸੇ ਤਰਾਂ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਮੇਰੇ ਨਾਲ ਜਾ ਮੇਰੀ ਟੀਮ ਨਾਲ ਸੰਪਰਕ ਕੀਤਾ ਜਾਵੇ”

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।