ਹੜ ਪ੍ਰਭਾਵਿਤ ਲੋਕਾਂ ਦੀ ਪਹਿਲ ਕਦਮੀ ਨਾਲ ਹਰ ਸੰਭਵ ਮਦਦ ਕਰਨ ਦਾ ਐਲਾਨ ਅਤੇ ਸੂਬਾ ਪਧਰੀ ਰੈਲੀ ਹੁਣ 11 ਅਕਤੂਬਰ ਨੂੰ – ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ

ਪੰਜਾਬ


ਹੁਸ਼ਿਆਰਪੁਰ, 1 ਸਤੰਬਰ ,ਬੋਲੇ ਪੰਜਾਬ ਬਿਊਰੋ;

ਪੰਜਾਬ ਅੰਦਰ ਹੜਾ ਨਾਲ ਬਣੀ ਨਾਜੁਕ ਸਥਿਤੀ ਨੂੰ ਮੁੱਖ ਰੱਖਦਿਆਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਦੀ ਆਨਲਾਈਨ ਵਰਚੂਆਲ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰ ਸੁਖਦੇਵ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਉਪਰੰਤ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਆਗੂਆਂ ਸਤੀਸ਼ ਰਾਣਾ, ਜਰਮਨਜੀਤ ਸਿੰਘ, ਰਣਜੀਤ ਸਿੰਘ ਰਾਣਵਾਂ ,ਧਨਵੰਤ ਸਿੰਘ ਭੱਠਲ, ਕਰਮ ਸਿੰਘ ਧਨੋਆ , ਗੁਰਪ੍ਰੀਤ ਸਿੰਘ ਗੰਡੀਵਿੰਡ,ਗਗਨਦੀਪ ਸਿੰਘ ਭੁੱਲਰ, ਬਾਜ ਸਿੰਘ ਖਹਿਰਾ , ਜਸਵੀਰ ਸਿੰਘ ਤਲਵਾੜਾ, ਰਾਧੇ ਸ਼ਾਮ, ਪ੍ਰੇਮ ਚਾਵਲਾ, ਕਰਮਜੀਤ ਸਿੰਘ ਬੀਹਲਾ ਅਤੇ ਬੋਬਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਅੰਦਰ ਲਗਾਤਾਰ ਪੈ ਰਹੀ ਬਾਰਿਸ਼ ਅਤੇ ਡੈਮਾਂ ਤੋਂ ਛੱਡੇ ਜਾ ਰਹੇ ਵਾਧੂ ਪਾਣੀ ਕਾਰਨ ਪੰਜਾਬ ਅੰਦਰ ਹੜ ਪ੍ਰਭਾਵਿਤ ਇਲਾਕਿਆਂ ਅੰਦਰ ਬਣੀ ਹੋਈ ਨਾਜੁਕ ਸਥਿਤੀ ਅਤੇ ਵੱਡੇ ਪੱਧਰ ਤੇ ਜਾਨੀ ਅਤੇ ਮਾਲੀ ਹੋ ਰਹੇ ਨੁਕਸਾਨ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ। ਮਾਧੋਪੁਰ ਹੈਡ ਵਰਸ ਉੱਤੇ ਗੇਟ ਖੋਲਦੇ ਸਮੇਂ ਪਾਣੀ ਦੇ ਤੇਜ ਬਹਾ ਨਾਲ ਰੁੜ ਜਾਣ ਤੇ ਇਲੈਕਟਰੀਕਲ ਚਾਰਜ਼ਮੈਨ ਵਿਨੋਦ ਕੁਮਾਰ ਦੀ ਹੋਈ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸਾਂਝਾ ਫਰੰਟ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਵੱਡੇ ਪੱਧਰ ਤੇ ਰਾਹਤ ਕਾਰਜ ਅਰੰਭੇ ਜਾਣ ਤਾਂ ਜੋ ਲੋਕਾਂ ਦੀ ਸੁਰੱਖਿਆ ਯਕੀਨੀ ਹੋ ਸਕੇ ਅਤੇ ਮਹਾਮਾਰੀ ਤੋਂ ਬਚਾ ਹੋ ਸਕੇ। ਸਾਂਝਾ ਫਰੰਟ ਵੱਲੋਂ ਫੈਸਲਾ ਕਰਦਿਆਂ ਆਪਣੇ ਜਿਲਾ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਨਾਜੁਕ ਘੜੀ ਅੰਦਰ ਪਹਿਲ ਕਦਮੀ ਨਾਲ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਣ। ਆਗੂਆਂ ਆਖਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੂਬਾ ਪੱਧਰੀ ਮਹਾਰੈਲੀ ਜੋ 05 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾਣੀ ਸੀ, ਉਹ ਹੁਣ 11 ਅਕਤੂਬਰ ਨੂੰ ਕੀਤੀ ਜਾਵੇਗੀ, ਇਸ ਤੋਂ ਪਹਿਲਾਂ 06 ਤੇ 07 ਸਤੰਬਰ ਨੂੰ ਜਿਲਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ 13 ਤੇ 14 ਸਤੰਬਰ ਨੂੰ ਮਾਸ ਡੈਪੂਟੇਸ਼ਨ ਰਾਹੀਂ ਕੈਬਨਿਟ ਮੰਤਰੀਆਂ ਨੂੰ ਰੋਸ ਪੱਤਰ ਦੇ ਨੋਟਿਸ ਮਿਥੇ ਪ੍ਰੋਗਰਾਮ ਅਨੁਸਾਰ ਦਿੱਤੇ ਜਾਣਗੇ। ਇਹਨਾਂ ਡੈਪੂਟੇਸ਼ਨਾਂ ਵਿੱਚ ਹੜ ਪ੍ਰਭਾਵਿਤ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ਤੇ ਚੁੱਕੇ ਜਾਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।