AAP ਵਿਧਾਇਕ ਨੇ ਆਪਣੀ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ;

AAP ਪੰਜਾਬ ਦਾ ਇੱਕ ਹੋਰ ਵਿਧਾਇਕ ਬਾਗੀ ਹੋ ਗਿਆ ਹੈ। ਦਰਅਸਲ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਬੀਤੇ ਦਿਨ ਤੋਂ ਆਪਣੀ ਸਰਕਾਰ ਅਤੇ ਅਫ਼ਸਰਾਂ ਖਿਲਾਫ਼ ਮੋਰਚਾ ਖੋਲ੍ਹੀ ਬੈਠੇ ਹਨ ਅਤੇ ਸਿੱਧਾ ਹੀ ਆਈਏਐਸ ਕ੍ਰਿਸ਼ਨ ਕੁਮਾਰ ਤੇ ਗੰਭੀਰ ਦੋਸ਼ ਲਗਾ ਰਹੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਆਪਣੀ ਸਰਕਾਰ ਵਿੱਚ ਕੋਈ ਵੀ ਸੜਕ ਨਹੀਂ ਬਣੀ। ਉਨ੍ਹਾਂ ਕਿਹਾ ਕਿ ਭਾਵੇਂ ਮੈਨੂੰ ਪਾਰਟੀ ਬਾਹਰ ਦਾ ਰਸਤਾ ਵਿਖਾ ਦੇਵੇ, ਪਰ ਮੈਂ ਸੱਚ ਬੋਲਣ ਤੋਂ ਪਿੱਛੇ ਨਹੀਂ ਹਟਾਂਗਾ। ਦੱਸ ਦਈਏ ਕਿ ਪੰਜਾਬ ਵਿਚ ਹੜ੍ਹ ਆਏ ਹੋਏ ਹਨ ਅਤੇ ਸਰਕਾਰ ਦਾਅਵੇ ਕਰ ਰਹੀ ਹੈ ਕਿ ਉਹ ਹੜ੍ਹ ਪੀੜ੍ਹਤਾਂ ਤੱਕ ਪਹੁੰਚ ਕੇ, ਲੋਕਾਂ ਦੀ ਸੇਵਾ ਕਰ ਰਹੀ ਹੈ।ਪਰ ਅਸਲ ਦੇ ਵਿੱਚ ਸਰਕਾਰ ਆਪਣੇ ਚਹੇਤਿਆਂ ਨੂੰ ਰਜਾਉਣ ਤੇ ਲੱਗੀ ਹੋਈ ਹੈ ਤਾਂ, ਹੀ ਕੁੱਝ ਆਪ ਦੇ ਸੀਨੀਅਰ ਆਗੂ ਆਪਣੀ ਹੀ ਸਰਕਾਰ ਤੋਂ ਦੁਖੀ ਨਜ਼ਰੀਂ ਆ ਰਹੇ ਹਨ।ਹਰਮੀਤ ਸਿੰਘ ਪਠਾਣਮਾਜਰਾ ਤੋਂ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਵੀ ਆਪਣੀ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਚੁੱਕੇ ਹਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਸਸਪੈਂਡ ਵੀ ਹੋਇਆ ਹੋਇਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।