ਲੁਧਿਆਣਾ, 2 ਸਤੰਬਰ,ਬੋਲੇ ਪੰਜਾਬ ਬਿਊਰੋ;
ਬਹਾਦਰ ਰੋਡ ਨਵੀਂ ਸਬਜ਼ੀ ਮੰਡੀ ਗੇਟ ਨੰਬਰ 1 ਦੇ ਬਾਹਰ ਨਰੇਸ਼ ਨਾਮ ਦੇ ਨੌਜਵਾਨ ‘ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਮਿਲੀ ਹੈ। ਨਰੇਸ਼ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਉਸਨੂੰ ਪਿਛਲੇ ਕੁਝ ਦਿਨਾਂ ਤੋਂ ਧਮਕੀ ਭਰੇ ਫੋਨ ਆ ਰਹੇ ਸਨ।
ਇਹ ਮਾਮਲਾ ਨਿੱਜੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਪਹਿਲਾਂ ਉਸ ‘ਤੇ ਬੋਤਲਾਂ ਨਾਲ ਹਮਲਾ ਕੀਤਾ ਗਿਆ ਅਤੇ ਫਿਰ ਤਿੰਨ ਗੋਲੀਆਂ ਚਲਾਈਆਂ ਗਈਆਂ, ਪਰ ਖੁਸ਼ਕਿਸਮਤੀ ਨਾਲ ਨਰੇਸ਼ ਵਾਲ-ਵਾਲ ਬਚ ਗਿਆ। ਇਸ ਹਮਲੇ ਤੋਂ ਬਾਅਦ ਨਰੇਸ਼ ਬਹੁਤ ਘਬਰਾ ਗਿਆ ਹੈ ਅਤੇ ਆਲੇ-ਦੁਆਲੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।












