ਸਰਕਾਰ ਨੇ ਪੰਜਾਬ ਦੇ ਵਿਦਿਅਕ ਅਦਾਰਿਆਂ ‘ਚ ਛੁੱਟੀਆਂ ਹੋਰ ਵਧਾਈਆਂ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 3 ਸਤੰਬਰ,ਬੋਲੇ ਪੰਜਾਬ ਬਿਊਰੋ;
ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਕਈ ਇਲਾਕਿਆਂ ’ਚ ਪਾਣੀ ਭਰ ਜਾਣ ਨਾਲ ਆਵਾਜਾਈ ਦੇ ਸਾਧਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਇਸ ਹਾਲਾਤ ਨੂੰ ਦੇਖਦਿਆਂ ਸਰਕਾਰ ਨੇ ਸਾਰੇ ਸਕੂਲਾਂ ’ਚ ਛੁੱਟੀਆਂ 7 ਸਤੰਬਰ ਤੱਕ ਵਧਾਉਣ ਦਾ ਫ਼ੈਸਲਾ ਲਿਆ ਹੈ।
ਇਸ ਸਬੰਧੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਪੰਜਾਬ ਭਰ ਦੇ ਸਾਰੇ ਸਰਕਾਰੀ/ਸਹਾਇਤਾ ਪ੍ਰਾਪਤ/ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ 7 ਸਤੰਬਰ 2025 ਤੱਕ ਬੰਦ ਰਹਿਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।