ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਪੰਜਾਬ


ਪਠਾਨਕੋਟ, 4 ਸਤੰਬਰ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿੱਚ ਹੜ੍ਹਾਂ ਨੇ ਕਈ ਜ਼ਿਲ੍ਹਿਆਂ ਵਿੱਚ ਲੋਕਾਂ ਦੇ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਅਜਿਹੀ ਸਥਿਤੀ ਵਿੱਚ, ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਵੇਂ ਹੀ ਪੰਜਾਬ ਦੇ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਵਚਨਬੱਧ ਹਨ। ਇਹ ਗੱਲ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜ਼ਿਲ੍ਹਾ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਤੋਂ ਬਾਅਦ ਕਹੀ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਰਾਵੀ ਦਰਿਆ ‘ਤੇ ਬਣੇ ਕਥਲੋਰ ਪੁਲ ‘ਤੇ ਪਹੁੰਚੇ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦੇ ਹੋਏ ਰਾਵੀ ਦਰਿਆ ਦਾ ਨਿਰੀਖਣ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਧੋਪੁਰ ਹੈੱਡਵਰਕਸ ਦਾ ਵੀ ਨਿਰੀਖਣ ਕੀਤਾ। ਜ਼ਿਲ੍ਹਾ ਪਠਾਨਕੋਟ ਦੇ ਬਮਿਆਲ ਬਲਾਕ ਵਿੱਚ ਰਾਵੀ ਦਰਿਆ ‘ਤੇ ਬਣੇ ਪੁਲ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਕਟਾਰੀਆ ਨੇ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਅਤੇ ਪੁਨਰਵਾਸ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਡਿਪਟੀ ਕਮਿਸ਼ਨਰ ਪਠਾਨਕੋਟ ਆਦਿਤਿਆ ਉੱਪਲ ਅਤੇ ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਰਾਜਪਾਲ ਨੂੰ ਰਾਵੀ ਦਰਿਆ ਵਿੱਚ ਵੱਧ ਰਹੇ ਪਾਣੀ ਅਤੇ ਜ਼ਿਲ੍ਹੇ ਵਿੱਚ ਹੜ੍ਹ ਦੀ ਸਥਿਤੀ ਬਾਰੇ ਜਾਣੂ ਕਰਵਾਇਆ।
ਇਸ ਦੇ ਨਾਲ ਹੀ, ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ 4 ਸਤੰਬਰ ਸਵੇਰੇ 11:30 ਵਜੇ ਸਰਕਾਰੀ ਹਾਈ ਸਕੂਲ, ਮਿਆਣੀ (ਟਾਂਡਾ) ਵਿਖੇ ਸਥਾਪਿਤ ਰਾਹਤ ਕੈਂਪ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।