ਪੰਜਾਬ ‘ਚ ਨਾਈਕ ਅਤੇ ਐਡੀਡਾਸ ਦਾ ਨਕਲੀ ਸਮਾਨ ਵੇਚਣ ਵਾਲਿਆਂ ‘ਤੇ ਛਾਪੇਮਾਰੀ

ਪੰਜਾਬ


ਬਠਿੰਡਾ, 6 ਸਤੰਬਰ ,ਬੋਲੇ ਪੰਜਾਬ ਬਿਊਰੋ;
ਬਠਿੰਡਾ ਵਿੱਚ ਨਕਲੀ ਬ੍ਰਾਂਡਿਡ ਬੂਟਾਂ ਦੇ ਕਾਰੋਬਾਰ ’ਤੇ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਨਾਈਕ ਅਤੇ ਐਡੀਡਾਸ ਕੰਪਨੀਆਂ ਦੀ ਸ਼ਿਕਾਇਤ ’ਤੇ ਪੁਲਿਸ ਨੇ ਇੱਕ ਦੁਕਾਨ ’ਤੇ ਛਾਪਾ ਮਾਰ ਕੇ ਲਗਭਗ 700 ਜੋੜੇ ਨਕਲੀ ਬੂਟ ਜਬਤ ਕੀਤੇ।
ਕੰਪਨੀ ਦੇ ਅਧਿਕਾਰੀ ਰਾਧੇ ਸ਼ਾਮ ਨੇ ਦੱਸਿਆ ਕਿ ਦੁਕਾਨ ਮਾਲਕ ਸੋਸ਼ਲ ਮੀਡੀਆ ਰਾਹੀਂ ਵੀਡੀਓ ਪੋਸਟ ਕਰਕੇ ਲੋਕਾਂ ਨੂੰ ਸਸਤੇ ਰੇਟਾਂ ’ਤੇ ਬੂਟ ਵੇਚਦਾ ਸੀ। ਉਸ ਨੇ ਕਿਹਾ ਕਿ ਬ੍ਰਾਂਡਿਡ ਕੰਪਨੀਆਂ ਦੇ ਲੋਗੋ ਦਾ ਗੈਰਕਾਨੂੰਨੀ ਤਰੀਕੇ ਨਾਲ ਇਸਤੇਮਾਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਨੇ ਸਾਫ਼ ਕੀਤਾ ਕਿ ਜੇਕਰ ਦੇਸ਼ ਦੇ ਕਿਸੇ ਵੀ ਹਿੱਸੇ ’ਚ ਕੋਈ ਵੀ ਵਿਅਕਤੀ ਨਾਈਕ ਜਾਂ ਐਡੀਡਾਸ ਦੇ ਨਕਲੀ ਪ੍ਰੋਡਕਟ ਵੇਚਦਾ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦੂਜੇ ਪਾਸੇ, ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਹੋ ਚੁੱਕੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।