ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਯੂਨੀਅਨ ਦੀ ਮੀਟਿੰਗ ਹੋਈ

ਪੰਜਾਬ

ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਨ ਦੀ ਮੰਗ


ਸ੍ਰੀ ਚਮਕੌਰ ਸਾਹਿਬ,6, ਸਤੰਬਰ ;

ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਚੇਅਰਮੈਨ ਦਲਵੀਰ ਸਿੰਘ ਜਟਾਣਾ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਵਿਖੇ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਕਿ ਮਜ਼ਦੂਰਾਂ ਦੇ ਬੈਠਣ, ਆਰਾਮ ਕਰਨ ਲਈ ਨਗਰ ਕੌਂਸਲ ਵੱਲੋਂ ਬਣਾਇਆ ਗਿਆ ਲੇਬਰ ਚੌਂਕ ਪਿਛਲੇ ਤਿੰਨ ਸਾਲਾਂ ਤੋਂ ਅਧੂਰਾ ਪਿਆ ਹੈ ਜਿਸ ਨੂੰ ਮੁਕੰਮਲ ਕਰਾਉਣ ਲਈ ਪ੍ਰਸ਼ਾਸਨ ਅਧਿਕਾਰੀਆਂ ਸਮੇਤ ਹਲਕਾ ਵਿਧਾਇਕ ਨੂੰ ਜਥੇਬੰਦੀ ਕਈ ਵਾਰ ਮੰਗ ਪੱਤਰ, ਯਾਦ ਪੱਤਰ ਦੇ ਚੁੱਕੀ ਹੈ ਪ੍ਰੰਤੂ ਨਗਰ ਕੌਂਸਲ ਵੱਲੋਂ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਅਧੂਰੇ ਪਏ ਲੇਬਰ ਚੋਂਕ ਕਾਰਨ ਮਜ਼ਦੂਰਾਂ ਮਿਸਤਰੀਆਂ ਨੂੰ ਸੜਕਾਂ ਤੇ ਖੜਨ ਲਈ ਮਜਬੂਰ ਹੋਣਾ ਪੈਂਦਾ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਕਿ ਯੂਨੀਅਨ ਦਾ ਵਫਦ ਕਾਰਜ ਸਾਧਕ ਅਫਸਰ ਨੂੰ ਮਿਲੇਗਾ ਜੇਕਰ ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਕਾਰਜ ਸਾਧਕ ਅਫਸਰ ਵਿਰੁੱਧ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਕਾਰਜ ਸਾਧਕ ਅਫਸਰ ਤੇ ਪ੍ਰਸ਼ਾਸਨ ਦੀ ਹੋਵੇਗੀ ।ਮੀਟਿੰਗ ਵਿੱਚ ਯੂਨੀਅਨ ਦੇ ਵਿਸਥਾਰ ਹਿੱਤ ਸਤਵਿੰਦਰ ਸਿੰਘ ਨੀਟਾ ਨੂੰ ਜੁਇੰਟ ਸਕੱਤਰ, ਮਿਸਤਰੀ ਕਮਲਜੀਤ ਸਿੰਘ ਨੂੰ ਸਹਾਇਕ ਵਿੱਤ ਸਕੱਤਰ, ਅਜੈਬ ਸਿੰਘ ਸਮਾਣਾ ਨੂੰ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ। ਮੀਟਿੰਗ ਵਿੱਚ ਜਥੇਬੰਦੀ ਵੱਲੋਂ ਪ੍ਰਧਾਨ ਮੰਤਰੀ ਸਮੇਤ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਭੇਜੇ ਗਏ ਮੰਗ ਪੱਤਰਾਂ ਰਾਹੀਂ ਹੜ ਪੀੜਤਾਂ ਦੀ ਬਾਂਹ ਫੜਨ, ਰਾਸ਼ਟਰੀ ਆਫ਼ਤਾਂ ਐਲਾਨ ਕਰਨ, ਸਮੇਤ ਹੜਾਂ ਸਬੰਧੀ ਠੋਸ ਨੀਤੀ ਬਣਾਉਣ ਦੀ ਮੰਗ ਸਮੇਤ ਵੈਲਫੇਅਰ ਬੋਰਡ ਵੱਲੋਂ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਸਹਾਇਤਾ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ। ਮੀਟਿੰਗ ਵਿੱਚ ਲੇਬਰ ਦੀ ਰਜਿਸਟਰੇਸ਼ਨ ਲਈ ਸੌਖੀ ਪ੍ਰਕਿਰਿਆ ਕਰਨ ਸਮੇਤ ਵਿਭਾਗ ਵੱਲੋਂ ਭਰਿਸ਼ਟਾਚਾਰ ਢੰਗ ਨਾਲ ਜਾਰੀ ਕੀਤੀ ਜਾ ਰਹੀ ਰਜਿਸਟਰੇਸ਼ਨ ਦੀ ਮੁਕੰਮਲ ਜਾਂਚ ਕਰਕੇ ਕਾਰਵਾਈ ਕੀਤੀ ਜਾਵੇ। ਮੀਟਿੰਗ ਵਿੱਚ ਸੁਰਿੰਦਰ ਸਿੰਘ, ਜਗਮੀਤ ਸਿੰਘ, ਦਵਿੰਦਰ ਸਿੰਘ, ਗੁਲਾਬ ਚੰਦ ਚੌਹਾਨ ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਬਿੱਟੂ, ਮਲਾਗਰ ਸਿੰਘ, ਅਜੈਬ ਸਿੰਘ ਸਮਾਣਾ ,ਕਮਲਜੀਤ ਸਿੰਘ ਸਤਵਿੰਦਰ ਸਿੰਘ ਆਦਿ ਆਗੂ ਹਾਜਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।