ਪਟਿਆਲਾ ਜ਼ਿਲ੍ਹੇ ਦੇ 43 ਸਕੂਲ ਅਜੇ ਬੰਦ ਰਹਿਣਗੇ

ਪੰਜਾਬ


ਪਟਿਆਲਾ, 8 ਸਤੰਬਰ,ਬੋਲੇ ਪੰਜਾਬ ਬਿਊਰੋ;
ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਦੇ ਅਸਰ ਕਾਰਨ ਸਿੱਖਿਆ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜਾਰੀ ਹੁਕਮਾਂ ਅਨੁਸਾਰ, ਜ਼ਿਲ੍ਹੇ ਦੇ 43 ਸਕੂਲ 10 ਸਤੰਬਰ 2025 ਤੱਕ ਬੰਦ ਰਹਿਣਗੇ। ਇਹ ਪਾਬੰਦੀ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਹਾਂ ਲਈ ਲਾਗੂ ਰਹੇਗੀ।
ਦੂਜੇ ਪਾਸੇ, 6 ਸਕੂਲ ਸਿਰਫ਼ ਵਿਦਿਆਰਥੀਆਂ ਲਈ ਹੀ ਬੰਦ ਕੀਤੇ ਗਏ ਹਨ, ਜਦਕਿ ਅਧਿਆਪਕ ਆਪਣੇ ਕੰਮ ’ਤੇ ਹਾਜ਼ਰ ਰਹਿਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਨਿੱਜੀ ਤੇ ਸਰਕਾਰੀ ਸਕੂਲ ਪਹਿਲਾਂ ਵਾਂਗ ਸਰਕਾਰ ਦੇ ਹੁਕਮਾਂ ਮੁਤਾਬਕ ਖੁੱਲ੍ਹੇ ਰਹਿਣਗੇ।
ਹੜ੍ਹਾਂ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਸ਼ਾਸਨ ਵੱਲੋਂ ਰਾਹਤ ਕੰਮ ਜਾਰੀ ਹਨ ਅਤੇ ਸਕੂਲ ਬੰਦ ਕਰਨ ਦਾ ਫ਼ੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।