ਮੋਹਾਲੀ, 8 ਸਤੰਬਰ,ਬੋਲੇ ਪੰਜਾਬ ਬਿਊਰੋ;
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸੋਮਵਾਰ ਸਵੇਰੇ ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਸੈਣੀ ਨੇ ਮਾਨ ਦੀ ਸਿਹਤ ਬਾਰੇ ਪੁੱਛਿਆ। ਦੋਵਾਂ ਆਗੂਆਂ ਵਿਚਕਾਰ ਲਗਭਗ 20 ਮਿੰਟ ਤੱਕ ਕਈ ਮਹੱਤਵਪੂਰਨ ਵਿਸ਼ਿਆਂ ‘ਤੇ ਵੀ ਚਰਚਾ ਹੋਈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਪੁੱਛਿਆ ਅਤੇ ਕਿਹਾ ਕਿ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਵਿੱਚ ਹਰਿਆਣਾ ਪੰਜਾਬ ਦੇ ਨਾਲ ਖੜ੍ਹਾ ਹੈ। ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ ਅਤੇ ਕਿਹਾ ਕਿ ਹਰਿਆਣਾ ਸਰਕਾਰ ਅਤੇ ਹਰ ਹਰਿਆਣਾ ਵਾਸੀ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਨਾਲ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਇਸ ਸਥਿਤੀ ਚੋਂ ਜਲਦੀ ਨਿਕਲਣ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।












