ਪੰਜਾਬ ਸਰਕਾਰ ਵੱਲੋਂ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਫ਼ੈਸਲਾ

ਚੰਡੀਗੜ੍ਹ ਪੰਜਾਬ

ਐਸ.ਐਸ.ਏ. ਅਧੀਨ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਸਹਿਮਤੀ

ਚੰਡੀਗੜ੍ਹ 8 ਸਤੰਬਰ ,ਬੋਲੇ ਪੰਜਾਬ ਬਿਊਰੋ;

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇਤਿਹਾਸਕ ਫੈਸਲੇ ਲਏ ਹਨ। ਮੰਤਰੀ ਮੰਡਲ ਨੇ ਐਸ.ਐਸ.ਏ. ਅਧੀਨ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਸਹਿਮਤੀ ਦਿੱਤੀ ਹੈ।

ਸਰਕਾਰੀ ਪ੍ਰੈੱਸ ਬਿਆਨ ਮੁਤਾਬਿਕ, ਪੰਜਾਬ ਕੈਬਨਿਟ ਨੇ ਸਕੂਲ ਸਿੱਖਿਆ ਵਿਭਾਗ ਵਿੱਚ 1007 ਅਸਾਮੀਆਂ ਸਿਰਜਣ ਅਤੇ ‘ਸਮੱਗਰ ਸਿੱਖਿਆ ਅਭਿਆਨ’ (ਐਸ.ਐਸ.ਏ.) ਅਧੀਨ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਵੀ ਸਹਿਮਤੀ ਦੇ ਦਿੱਤੀ।

ਇਸ ਨਾਲ ਐਸ.ਐਸ.ਏ. ਦੇ ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਪੂਰਾ ਹੋਣ ਦਾ ਰਾਹ ਪੱਧਰਾ ਹੋਵੇਗਾ ਅਤੇ ਸਰਕਾਰੀ ਢਾਂਚੇ ਵਿੱਚ ਤਜਰਬੇਕਾਰ ਮੁਲਾਜ਼ਮ ਸ਼ਾਮਲ ਹੋਣ ਨਾਲ ਸਿੱਖਿਆ ਵਿਭਾਗ ਦੇ ਪ੍ਰਸ਼ਾਸਕੀ ਕੰਮਾਂ ਵਿੱਚ ਤੇਜ਼ੀ ਆਵੇਗੀ ਤੇ ਹੋਰ ਕਾਨੂੰਨੀ ਅੜਿੱਕੇ ਦੂਰ ਹੋਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।