ਦੋ ਨਸ਼ਾ ਤਸਕਰਾ 12 ਕਿਲੋ ਤੋਂ ਵੱਧ ਹੈਰੋਇਨ ਸਮੇਤ ਗ੍ਰਿਫ਼ਤਾਰ

ਪੰਜਾਬ


ਫਰੀਦਕੋਟ, 9 ਸਤੰਬਰ,ਬੋਲੇ ਪੰਜਾਬ ਬਿਊਰੋ;
ਫਰੀਦਕੋਟ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ 12 ਕਿਲੋ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਸੁਖਪ੍ਰੀਤ ਸਿੰਘ ਵਾਸੀ ਪਿੰਡ ਝੜੀਵਾਲਾ, ਫਰੀਦਕੋਟ ਅਤੇ ਕਾਦਰ ਸਿੰਘ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ, ਜਿਨ੍ਹਾਂ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਮੰਗਵਾਈ ਸੀ। ਇਹ ਅੱਗੇ ਸਪਲਾਈ ਕੀਤੀ ਜਾਣੀ ਸੀ।
ਪੁਲਿਸ ਨੇ ਦੱਸਿਆ ਕਿ ਗਸ਼ਤ ਅਤੇ ਚੈਕਿੰਗ ਦੌਰਾਨ, ਥਾਣਾ ਸਦਰ ਫਰੀਦਕੋਟ ਦੇ ਐਸਐਚਓ ਇੰਸਪੈਕਟਰ ਰਾਜੇਸ਼ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਕੁਝ ਨਸ਼ਾ ਤਸਕਰਾਂ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਦੀ ਇੱਕ ਵੱਡੀ ਖੇਪ ਮੰਗਵਾਈ ਹੈ, ਜੋ ਕਿ ਪਿੰਡ ਝੜੀਵਾਲਾ ਦੇ ਇੱਕ ਘਰ ਵਿੱਚ ਛੁਪਾਈ ਗਈ ਹੈ ਅਤੇ ਅੱਗੇ ਸਪਲਾਈ ਕੀਤੀ ਜਾਣੀ ਹੈ। ਇਸ ਜਾਣਕਾਰੀ ਦੇ ਆਧਾਰ ‘ਤੇ, ਪੁਲਿਸ ਨੇ ਛਾਪਾ ਮਾਰ ਕੇ ਉਸੇ ਪਿੰਡ ਦੇ ਸੁਖਪ੍ਰੀਤ ਸਿੰਘ ਅਤੇ ਉਸਦੇ ਸਾਥੀ ਕਾਦਰ ਸਿੰਘ ਫਿਰੋਜ਼ਪੁਰ ਨੂੰ ਪਿੰਡ ਝੜੀਵਾਲਾ ਵਿੱਚ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐਸਐਸਪੀ ਡਾ. ਪ੍ਰਗਿਆ ਜੈਨ ਜਲਦੀ ਹੀ ਪ੍ਰੈਸ ਕਾਨਫਰੰਸ ਕਰਕੇ ਇਸ ਮਾਮਲੇ ਵਿੱਚ ਵਿਸਥਾਰਪੂਰਵਕ ਜਾਣਕਾਰੀ ਦੇਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।