ਗੁਰਦਾਸਪੁਰ, 9 ਸਤੰਬਰ,ਬੋਲੇ ਪੰਜਾਬ ਬਿਊਰੋ;
ਹਿਮਾਚਲ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ ਉਹ ਗੁਰਦਾਸਪੁਰ ਪਹੁੰਚੇ। ਇੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ, ਐਨਡੀਆਰਐਫ ਅਤੇ ਐਸਡੀਆਰਐਫ ਟੀਮਾਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਪੰਜਾਬ ਨੂੰ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।












