ਬਾਬਾ ਬਕਾਲਾ ਸਾਹਿਬ, 10 ਸਤੰਬਰ,ਬੋੇਲੇ ਪੰਜਾਬ ਬਿਊਰੋ;
ਪੰਜਾਬ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਹਾਲਤ ਜਾਣਨ ਲਈ, ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ ਕਰਨ ਲਈ ਲਗਾਤਾਰ ਦੌਰਾ ਕਰ ਰਹੇ ਹਨ। ਉੱਥੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਬਾਬੇ ਨੇ ਕਿਹਾ ਕਿ ਇਹ ਸਭ ਕੁਦਰਤ ਦੀ ਮਰਜ਼ੀ ਅਨੁਸਾਰ ਹੋ ਰਿਹਾ ਹੈ, ਪਰ ਫਿਰ ਵੀ ਡੇਰਾ ਬਿਆਸ ਅਜਿਹੀ ਮੁਸ਼ਕਲ ਸਥਿਤੀ ਵਿੱਚ ਲੋਕਾਂ ਦਾ ਦੁੱਖ ਸਾਂਝਾ ਕਰਨ ਤੋਂ ਕਦੇ ਪਿੱਛੇ ਨਹੀਂ ਹਟੇਗਾ।
ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਤੁਰੰਤ ਰਿਹਾਇਸ਼ ਲਈ ਸਾਰੇ ਸਤਿਸੰਗ ਘਰ ਪਹਿਲਾਂ ਹੀ ਖੋਲ੍ਹ ਦਿੱਤੇ ਹਨ ਅਤੇ ਕਈ ਸਤਿਸੰਗ ਘਰਾਂ ਵਿੱਚ ਭੋਜਨ ਤਿਆਰ ਕੀਤਾ ਜਾ ਰਿਹਾ ਹੈ ਅਤੇ ਲੋੜਵੰਦਾਂ ਨੂੰ ਭੇਜਿਆ ਜਾ ਰਿਹਾ ਹੈ, ਜਿਸਦੀ ਸੇਵਾ ਡੇਰਾ ਬਿਆਸ ਦੇ ਸੇਵਾਦਾਰਾਂ ਦੁਆਰਾ ਬਹੁਤ ਵਧੀਆ ਢੰਗ ਨਾਲ ਕੀਤੀ ਜਾ ਰਹੀ ਹੈ।












