ਗਾਂਧੀਨਗਰ, 14 ਸਤੰਬਰ,ਬੋਲੇ ਪੰਜਾਬ ਬਿਊਰੋ;
ਗੁਜਰਾਤ ਦੇ ਭਰੂਚ ਜ਼ਿਲ੍ਹੇ ਦੀ ਇੱਕ ਫੈਕਟਰੀ ਵਿੱਚ ਅਚਾਨਕ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਤੁਰੰਤ ਮੌਕੇ ’ਤੇ ਭੇਜੀਆਂ ਗਈਆਂ। ਫਾਇਰਮੈਨ ਅੱਗ ’ਤੇ ਕਾਬੂ ਪਾਉਣ ਲਈ ਬੇਤਹਾਸ਼ਾ ਮਿਹਨਤ ਕਰ ਰਹੇ ਹਨ, ਪਰ ਲਪਟਾਂ ਤੇਜ਼ੀ ਨਾਲ ਫੈਲ ਰਹੀਆਂ ਹਨ।
ਇਲਾਕੇ ’ਚ ਉੱਠ ਰਹੀਆਂ ਅੱਗ ਦੀਆਂ ਵੱਡੀਆਂ ਲਪਟਾਂ ਅਤੇ ਕਾਲੇ ਧੂੰਏ ਲੋਕਾਂ ਲਈ ਖੌਫ਼ ਦਾ ਕਾਰਨ ਬਣੇ ਹੋਏ ਹਨ। ਹਾਲਾਂਕਿ, ਹੁਣ ਤੱਕ ਕਿਸੇ ਵੀ ਜਾਨੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ। ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਨੇੜਲੇ ਇਲਾਕਿਆਂ ਨੂੰ ਖਾਲੀ ਕਰਵਾ ਦਿੱਤਾ ਹੈ ਅਤੇ ਹਾਲਾਤ ’ਤੇ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ।














