ਡੇਰਾ ਬਾਬਾ ਨਾਨਕ, 14 ਸਤੰਬਰ,ਬੋਲੇ ਪੰਜਾਬ ਬਿਊਰੋ;
ਆਮ ਆਦਮੀ ਪਾਰਟੀ ਨੂੰ ਅੱਜ ਹਲਕੇ ਡੇਰਾ ਬਾਬਾ ਨਾਨਕ ਵਿੱਚ ਵੱਡਾ ਝਟਕਾ ਲੱਗਾ। ਪਾਰਟੀ ਵੱਲੋਂ ਬਣਾਏ ਗਏ ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਅਤੇ ਜ਼ਿਲ੍ਹਾ ਸਪੋਰਟਸ ਵਿੰਗ ਦੇ ਪ੍ਰਧਾਨ ਜਗਜੀਤ ਸਿੰਘ ਕਾਹਲੋਂ ਨੇ ਆਪਣੇ ਸਾਰੇ ਅਹੁਦਿਆਂ ਤੋਂ ਤਿਆਗ ਪੱਤਰ ਦੇ ਦਿੱਤਾ ਹੈ।
ਜਗਜੀਤ ਸਿੰਘ ਕਾਹਲੋ ਨੇ ਆਪਣੇ ਤਿਆਗ ਪੱਤਰ ਵਿੱਚ ਸਪੱਸ਼ਟ ਕੀਤਾ ਕਿ ਉਹ ਹੁਣ ਤੱਕ ਪਾਰਟੀ ਦੇ ਇੱਕ ਨਿਸ਼ਠਾਵਾਨ ਸਿਪਾਹੀ ਵਜੋਂ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਰਹੇ ਹਨ। ਪਰ, ਉਨ੍ਹਾਂ ਦੇ ਅਨੁਸਾਰ, ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ।
ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਉਨ੍ਹਾਂ ਲਈ ਆਸਾਨ ਨਹੀਂ ਸੀ, ਪਰ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਤੇ ਆਪਣੇ ਰੋਸ ਦਾ ਪ੍ਰਗਟਾਵਾ ਕਰਦਿਆਂ ਉਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।












