ਚੰਡੀਗੜ੍ਹ, 14 ਸਤੰਬਰ,ਬੋਲੇ ਪੰਜਾਬ ਬਿਊਰੋ;
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਕੇਪੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਸ ਘਾਟੇ ਨੂੰ ਸਹਿਣ ਦੀ ਤਾਕਤ ਦੇਵੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ, “ਜਲੰਧਰ ਵਿੱਚ ਇੱਕ ਸੜਕ ਹਾਦਸੇ ਵਿੱਚ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਕੇਪੀ ਦੀ ਮੌਤ ਬਾਰੇ ਖ਼ਬਰ ਮਿਲੀ ਹੈ। ਅਸੀਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਅਸੀਂ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਸ ਘਾਟੇ ਨੂੰ ਸਹਿਣ ਦੀ ਤਾਕਤ ਦੇਵੇ।”












