ਹੜ੍ਹ ਪ੍ਰਭਾਵਿਤ ਖੇਤਰ ਦੇ ਬੱਚਿਆਂ ਦੀਆਂ ਪ੍ਰੀਖਿਆ ਫੀਸਾਂ ਮੁਆਫ਼ ਕਰੇ ਬੋਰਡ : ਡੀ ਟੀ ਐੱਫ

ਚੰਡੀਗੜ੍ਹ ਪੰਜਾਬ

ਹੜ੍ਹਾਂ ਵਿੱਚ ਡੁੱਬੇ ਪਿੰਡਾਂ ਵਿੱਚ ਸਤੰਬਰ ਪ੍ਰੀਖਿਆ ਲੈਣ ਤੋਂ ਛੋਟ ਦੇਵੇ ਸਿੱਖਿਆ ਵਿਭਾਗ : ਡੀ ਟੀ ਐੱਫ

15 ਸਤੰਬਰ, ਚੰਡੀਗੜ੍ਹ ,ਬੋਲੇ ਪੰਜਾਬ ਬਿਊਰੋ:

ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਹੜ੍ਹਾਂ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਹਿ ਰਹੇ ਲੋਕਾਂ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਪੜ੍ਹ ਰਹੇ ਬੱਚਿਆਂ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਪਾਸੋਂ ਪ੍ਰੀਖਿਆ ਫੀਸਾਂ ਮੁਆਫ਼ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਜਿਸ ਵਿੱਚ ਮਨੁੱਖਾਂ ਦਾ ਹੜ੍ਹ ਕਾਰਣ ਮਾਰੇ ਜਾਣਾ, ਲੋਕਾਂ ਦੇ ਘਰਾਂ ਦਾ ਢਹਿ ਜਾਣਾ, ਪਸ਼ੂਆਂ ਦੇ ਮਾਰੇ ਜਾਣਾ/ਹੜ੍ਹ ਵਿੱਚ ਰੁੜ੍ਹ ਜਾਣਾ ਵੀ ਸ਼ਾਮਲ ਹੈ। ਜਿੱਥੇ ਇੰਨ੍ਹਾਂ ਪਿੰਡਾਂ ਵਿੱਚ ਰਹਿ ਰਹੇ ਕਿਸਾਨ ਵਰਗ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ ਉੱਥੇ ਹੀ ਮਜ਼ਦੂਰ ਵਰਗ ਲਈ ਨਿਕਟ ਭਵਿੱਖ ਵਿੱਚ ਰੁਜ਼ਗਾਰ ਮਿਲਣ ਵਾਲੀ ਸਥਿਤੀ ਨਹੀਂ ਹੈ। ਇੰਨ੍ਹਾਂ ਇਲਾਕਿਆਂ ਦੇ ਲੋਕਾਂ ਦੀ ਜ਼ਿੰਦਗੀ ਨੂੰ ਪਟੜੀ ‘ਤੇ ਆਉਣ ਵਿੱਚ ਹਾਲੇ ਸਮਾਂ ਲੱਗੇਗਾ। ਆਗੂਆਂ ਨੇ ਮੰਗ ਕੀਤੀ ਕਿ ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਪੜ੍ਹ ਰਹੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰੀਖਿਆ ਫੀਸ ਮੁਆਫ਼ ਕਰੇ।

ਆਗੂਆਂ ਨੇ ਪ੍ਰੈੱਸ ਦੇ ਧਿਆਨ ਵਿੱਚ ਲਿਆਉਂਦਿਆਂ ਦੱਸਿਆ ਕਿ ਪੂਰੇ ਪੰਜਾਬ ਵਿੱਚ 27 ਅਗਸਤ ਤੋਂ 8 ਸਤੰਬਰ ਤੱਕ ਵਿਦਿਆਰਥੀਆਂ ਲਈ ਸਕੂਲ ਬੰਦ ਰਹੇ ਸਨ। ਪਰ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਅਨੇਕਾਂ ਸਕੂਲ ਹਾਲੇ ਵੀ ਬੰਦ ਹਨ, ਇੰਨ੍ਹਾਂ ਖੇਤਰਾਂ ਵਿੱਚ ਰਹਿੰਦੇ ਬੱਚਿਆਂ ਨੂੰ ਪੜ੍ਹਾਈ ਤੋਂ ਪਾਸੇ ਹੋਇਆਂ 20 ਤੋਂ ਵੱਧ ਦਿਨ ਹੋ ਚੁੱਕੇ ਹਨ ਅਤੇ ਹਾਲੇ ਵੀ ਪੜ੍ਹਾਈ ਲਈ ਸਥਿਤੀਆਂ ਸਾਜ਼ਗਾਰ ਨਹੀਂ। ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ 18 ਸਤੰਬਰ ਤੋਂ ਟਰਮ-1 ਦੀਆਂ ਘਰੇਲੂ ਪ੍ਰੀਖਿਆਵਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੋਇਆ ਹੈ ਜਦਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਹਿੰਦੇ ਬੱਚਿਆਂ ਨੂੰ ਪ੍ਰੀਖਿਆ ਵਿੱਚ ਪਾਉਣਾ ਬਿਲਕੁਲ ਗੈਰ ਮਨੋਵਿਗਿਆਨਕ ਹੋਵੇਗਾ। ਇਸ ਲਈ ਆਗੂਆਂ ਨੇ ਮੰਗ ਕੀਤੀ ਕਿ ਇੰਨ੍ਹਾਂ ਪਿੰਡਾਂ ਦੇ ਬੰਦ ਚੱਲ ਰਹੇ ਸਕੂਲਾਂ ਵਿੱਚ ਸਤੰਬਰ ਪ੍ਰੀਖਿਆ ਲੈਣ ਤੋਂ ਛੋਟ ਦਿੱਤੀ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।