ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਦੀ ਮੀਟਿੰਗ ਹੋਈ

ਪੰਜਾਬ

ਜਸਬੀਰ ਸਿੰਘ ਧਿਆਨੁ ਮਾਜਰਾ ਅਤੇ ਸੂਰਜ ਨੂੰ ਅਹੁਦੇਦਾਰ ਨਿਯੁਕਤ ਕੀਤਾ ਗਿਆ


ਫਤਿਹਗੜ੍ਹ ਸਾਹਿਬ,15, ਸਤੰਬਰ ,ਬੋਲੇ ਪੰਜਾਬ ਬਿਉਰੋ;

ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ ,ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਰਜਿ ਬਰਾਂਚ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਬਰਾਂਚ ਪ੍ਰਧਾਨ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਡਵੀਜ਼ਨ ਦਫਤਰ ਵਿਖੇ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋ ਨੇ ਦੱਸਿਆ ਕਿ ਯੂਨੀਅਨ ਵਿੱਚ ਸ਼ਾਮਿਲ ਹੋਏ ਫੀਲਡ ਮੁਲਾਜ਼ਮਾਂ ਨੂੰ ਜੀ ਆਇਆ ਨੂੰ ਆਖਦੇ ਹੋਏ ਜਥੇਬੰਦੀ ਵੱਲੋਂ ਭਰੋਸਾ ਦਿੱਤਾ ਗਿਆ ਕਿ ਜਥੇਬੰਦੀ ਮੁਲਾਜ਼ਮਾਂ ਦੇ ਹਿੱਤਾਂ ਦੀ ਸਦਾ ਪਹਿਰੇਦਾਰੀ ਕਰਦੀ ਰਹੇਗੀ। ਮੀਟਿੰਗ ਦੌਰਾਨ ਸ੍ਰੀ ਸੁਖਰਾਮ ਕਾਲੇਵਾਲ ਦੀ ਸੇਵਾ ਮੁਕਤੀ ਸਬੰਧੀ ਸਨਮਾਨ ਸਮਰੋਹ 6 ਅਕਤੂਬਰ ਨੂੰ ਕੀਤਾ ਜਾਵੇਗਾ। ਜਿਸ ਵਿੱਚ ਵਿਭਾਗੀ ਜਥੇਬੰਦੀਆਂ ਤੋਂ ਇਲਾਵਾ ਅਧਿਆਪਕਾਂ ਦੀ ਜਥੇਬੰਦੀ ਡੀਟੀਐਫ, ਡੀਐਮਐਫ, ਪੀਐਸਯੂ, ਕਿਰਤੀ ਕਿਸਾਨ ਮੋਰਚਾ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਆਦਿ ਜਥੇਬੰਦੀਆਂ ਦੇ ਆਗੂ ਸੰਬੋਧਨ ਕਰਨਗੇ ।ਮੀਟਿੰਗ ਵਿੱਚ ਜਥੇਬੰਦੀ ਦੇ ਵਿਸਥਾਰ ਹਿੱਤ ਜਸਬੀਰ ਸਿੰਘ ਧਿਆਨੁ ਮਜਰਾਂ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੀ ਸੂਰਜ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਮੀਟਿੰਗ ਦੌਰਾਨ ਉਪ ਮੰਡਲ ਇੰਜੀਨੀਅਰ ਸਮੇਤ ਕਾਰਜਕਾਰੀ ਇੰਜੀਨੀਅਰ ਨੂੰ ਮੰਗ ਪੱਤਰ ਦਿੱਤੇ ਗਏ ਜਿਸ ਵਿੱਚ ਸਕੀਮਾਂ ਦੀ ਖਸਤਾ ਹਾਲਤ,ਉਪ ਮੰਡਲ ਦਫਤਰਾਂ ਵਿੱਚ ਫੈਲੇ ਭਰਿਸ਼ਟਾਚਾਰ, ਰੈਵਨਿਊ ਦਾ ਬਕਾਇਆ, ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਤਹਿਤ ਫੀਲਡ ਮੁਲਾਜ਼ਮਾਂ ਦੇ ਠੇਕੇਦਾਰਾਂ ਦੇ ਬਿਲਾਂ ਤੇ ਦਸਤਖਤ ਕਰਾਉਣ, ਮੁਲਾਜ਼ਮਾਂ ਨੂੰ ਦਫਤਰੀ ਕੰਮਾਂ ਲਈ ਸੁਰੱਖਿਅਤ ਬਿਲਡਿੰਗਾਂ, ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਨੂੰ ਦਫਤਰੀ ਕਮਰਿਆਂ ਚੋਂ ਬਾਹਰ ਕਰਨਾ, ਦਫਤਰਾਂ ਵਿੱਚ ਬਿਜਲੀ ਦੇ ਉਪਕਰਨਾਂ ਨੂੰ ਠੀਕ ਕਰਾਉਣਾ ਆਦਿ ਮੰਗਾਂ ਦਾ ਵਿਸ਼ੇਸ਼ ਜ਼ਿਕਰ ਕੀਤਾ ਗਿਆ। ਮੀਟਿੰਗ ਵਿੱਚ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਕੀਤੇ ਜਾ ਰਹੇ ਅਗਲੇ ਸੰਘਰਸ਼ਾਂ ਵਿੱਚ ਜਥੇਬੰਦੀ ਡੀਐਮਐਫ ਦੀ ਅਗਵਾਈ ਵਿੱਚ ਭਰਵੀਂ ਸ਼ਮੂਲੀਅਤ ਕਰੂਗੀ। ਮੀਟਿੰਗ ਵਿੱਚ ਜੋਨ ਪ੍ਰਧਾਨ ਮਲਾਗਰ ਸਿੰਘ ਖਮਾਣੋ ਤੋਂ ਇਲਾਵਾ ਬਲਜੀਤ ਸਿੰਘ ਹਿੰਦੂ ਪਰ, ਕਰਮ ਸਿੰਘ ਲਖਬੀਰ ਸਿੰਘ ਜਸਵੀਰ ਸਿੰਘ ਸੁਖਰਾਮ, ਲਖਬੀਰ ਸਿੰਘ ਖੰਨਾ,ਸੁਰਜ ,ਆਦਿ ਆਗੂ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।